ਲੋੜਵੰਦ ਵਿਦਿਆਰਥਣਾਂ ਦੀ ਮਦਦ ਲਈ ਚੈੱਕ ਭੇਟ
05:43 AM Jun 02, 2025 IST
ਅੰਮ੍ਰਿਤਸਰ: ਖਾਲਸਾ ਗਲੋਬਲ ਰੀਚ ਫਾਊਂਡੇਸ਼ਨ (ਅਮਰੀਕਾ) ਵੱਲੋਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀਟੀ ਰੋਡ, ਖ਼ਾਲਸਾ ਕਾਲਜ ਫ਼ਾਰ ਵੂਮੈਨ ਅਤੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਜ਼ਰੂਰਤਮੰਦ ਵਿਦਿਆਰਥਣਾਂ ਦੀ ਸਹਾਇਤਾ ਵਜੋਂ ਕਰਮਵਾਰ 3 ਲੱਖ, 3 ਲੱਖ ਅਤੇ 50 ਹਜ਼ਾਰ ਦਾ ਚੈੱਕ ਭੇਟ ਕੀਤਾ ਗਿਆ। ਕੌਂਸਲ ਦੇ ਮੈਂਬਰ ਅਤੇ ਫਾਊਂਡੇਸ਼ਨ ਦੇ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਵੱਲੋਂ ਦਿੱਤੇ ਗਏ ਇਹ ਚੈੱਕ ਮਜੀਠੀਆ ਨੇ ਐਜੂਕੇਸ਼ਨ ਕਾਲਜ ਪ੍ਰਿੰਸੀਪਲ ਡਾ. ਖੁਸ਼ਿਵੰਦਰ ਕੁਮਾਰ, ਵੂਮੈਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੂੰ ਸੌਂਪ ਦਿੱਤੇ। -ਪੱਤਰ ਪ੍ਰੇਰਕ
Advertisement
Advertisement