ਲੜਕੀਆਂ ਦੇ ਵਿਆਹ ਮੌਕੇ ਦਿੱਤਾ ਜਾਵੇਗਾ 5100 ਰੁਪਏ ਦਾ ਸ਼ਗਨ
05:38 AM May 05, 2025 IST
ਪੱਤਰ ਪ੍ਰੇਰਕ
ਬਨੂੜ, 4 ਮਈ
ਸ਼ਹੀਦ ਭਗਤ ਸਿੰਘ ਯੂਥ ਕਲੱਬ ਕਰਾਲਾ ਵੱਲੋਂ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਮੌਕੇ 5100 ਰੁਪਏ ਦਾ ਸ਼ਗਨ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਕਲੱਬ ਵੱਲੋਂ ਇਸ ਫ਼ੈਸਲੇ ਤਹਿਤ ਅੱਜ ਇੱਕ ਪਰਿਵਾਰ ਨੂੰ ਇਹ ਰਾਸ਼ੀ ਭੇਂਟ ਕੀਤੀ ਗਈ। ਕਲੱਬ ਦੇ ਪ੍ਰਧਾਨ ਯਾਦਵਿੰਦਰ ਸ਼ਰਮਾ ਨੇ ਦੱਸਿਆ ਕਿ ਇਹ ਫ਼ੈਸਲਾ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕੀਤਾ ਗਿਆ। ਕਲੱਬ ਵੱਲੋਂ ਇਹ ਰਾਸ਼ੀ ਆਪਣੇ ਮੈਂਬਰਾਂ ਕੋਲੋਂ ਇਕੱਤਰ ਕੀਤੀ ਜਾਵੇਗੀ। ਇਸ ਮੌਕੇ ਗੁਰਸਿਮਰਨ ਸਿੰਘ, ਅਮਰਿੰਦਰ ਸਿੰਘ, ਕਮਲਜੀਤ ਸਿੰਘ ਤੋਂ ਇਲਾਵਾ ਕਲੱਬ ਦੇ ਹੋਰ ਅਹੁਦੇਦਾਰ ਵੀ ਹਾਜ਼ਰ ਸਨ।
Advertisement
Advertisement