ਲੱਕੀ ਮੀਰਾਂ ਸਕੂਲ ਦੀਆਂ ਕੁੜੀਆਂ ਨੇ ਬਾਜ਼ੀ ਮਾਰੀ
05:56 AM May 18, 2025 IST
ਦੇਵੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਦਸਵੀਂ ਜਮਾਤ ਦੀ ਜਸ਼ਨਪ੍ਰੀਤ ਕੌਰ ਨੇ 94 ਫੀਸਦੀ ਨੰਬਰ ਲੈ ਕੇ ਪਹਿਲਾ ਸਥਾਨ, ਹਾਯੁਸ਼ੀ ਨੇ 93.5 ਫੀਸਦੀ ਨੰਬਰ ਲੈ ਕੇ ਦੂਜਾ ਸਥਾਨ ਅਤੇ ਅਸ਼ਮੀਤ ਕੌਰ ਨੇ 93.2 ਫੀਸਦੀ ਨੰਬਰ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ। ਸਕੂਲ ਦੀ ਪ੍ਰਿੰਸੀਪਲ ਰੀਟਾ ਨਾਗਪਾਲ ਨੇ ਦੱਸਿਆ ਕਿ ਬਾਰ੍ਹਵੀਂ ਦੇ ਨਤੀਜਿਆਂ ਵਿਚੋਂ ਵੀ ਕੁੜੀਆਂ ਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਸੀ। ਉਨ੍ਹਾਂ ਕਿਹਾ ਕਿ ਲੱਕੀ ਮੀਰਾਂ ਸੀਨੀਅਰ ਸੈਕੰਡਰੀ ਸਕੂਲ ਦੇ ਨਤੀਜੇ ਹਰ ਸਾਲ 100 ਫੀਸਦੀ ਆਉਂਦੇ ਹਨ। ਸਕੂਲ ਦੇ ਡਾਇਰੈਕਟਰ ਕਮਲਜੀਤ ਨਾਗਪਾਲ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement