ਲੱਖਾਂ ਰੁਪਏ ਠੱਗਣ ਦੇ ਦੋਸ਼ ਹੇਠ ਕੇਸ ਦਰਜ
06:30 AM Dec 21, 2024 IST
ਪੱਤਰ ਪ੍ਰੇਰਕ
Advertisement
ਫਗਵਾੜਾ, 20 ਦਸੰਬਰ
ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਐਸ.ਪੀ. ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਗੁਰਮੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਾਂਸ਼ਟਾ ਨੇ ਆਪਣੇ ਭਤੀਜੇ ਨੂੰ ਪੁਰਤਗਾਲ ਤੇ ਬਾਅਦ ’ਚ ਸਪੇਨ ਭੇਜਣ ਲਈ ਉਕਤ ਏਜੰਟ ਨੂੰ 3 ਲੱਖ 90 ਹਜ਼ਾਰ ਰੁਪਏ ਦਿੱਤੇ ਸਨ ਪਰ ਉਕਤ ਏਜੰਟ ਨੇ ਉਸ ਨੂੰ ਨਾ ਹੀ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਜਿਸ ਸਬੰਧ ’ਚ ਪੁਲੀਸ ਨੇ ਨੀਰਜ ਗੁਪਤਾ ਪੁੱਤਰ ਸੁਰਿੰਦਰ ਕੁਮਾਰ ਵਾਸੀ ਕਠਾਰ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement