ਲੱਖਾਂ ਰੁਪਏ ਦੀ ਹੈਰੋਇਨ ਸਮੇਤ ਅੱਠ ਗ੍ਰਿਫ਼ਤਾਰ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਅਪਰੈਲ
ਇੱਥੋਂ ਦੇ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਗਸ਼ਤ ਦੌਰਾਨ ਨੇੜੇ ਪਾਣੀ ਵਾਲੀ ਟੈਂਕੀ ਅਸ਼ੋਕ ਨਗਰ ਤੋਂ ਗੁਰਵਿੰਦਰ ਸਿੰਘ ਉਰਫ਼ ਗੋਰਾ ਵਾਸੀ ਜੱਸੀਆਂ ਰੋਡ ਅਤੇ ਬਲਵਿੰਦਰ ਪਾਲ ਵਾਸੀ ਨਿਊ ਅਸ਼ੋਕ ਨਗਰ ਸਲੇਮ ਟਾਬਰੀ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਦੇ ਥਾਣੇਦਾਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਗੀਤਾ ਕਲੋਨੀ ਤੋਂ ਮਿੱਕੀ ਵਾਸੀ ਧਾਂਦਰਾ ਸਮਨ ਸਿਟੀ ਕਲੋਨੀ ਅਤੇ ਕੰਵਲਪ੍ਰੀਤ ਸਿੰਘ ਵਾਸੀ ਨਿਊ ਪੰਜਾਬ ਮਾਤਾ ਨਗਰ ਜਵੱਦੀ ਪਾਸੋਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਲਾਡੋਵਾਲ ਦੀ ਪੁਲੀਸ ਨੇ ਲਖਵਿੰਦਰ ਸਿੰਘ ਉਰਫ਼ ਤੋਤੀ ਵਾਸੀ ਪਿੰਡ ਰਜਾਪੁਰ ਅਤੇ ਹਰਪਾਲ ਸਿੰਘ ਉਰਫ਼ ਪਾਲਾ ਵਾਸੀ ਪਿੰਡ ਤਲਵੰਡੀ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 44 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਦੋ ਹੋਰ ਕਾਬੂ ਕੀਤੇ ਗਏ।