ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਕਫ਼ ਬਿੱਲ ਘੱਟ ਗਿਣਤੀਆਂ ਦੇ ਹੱਕਾਂ ’ਤੇ ਡਾਕਾ: ਚਾਵਲਾ

05:19 AM Apr 05, 2025 IST

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 4 ਅਪਰੈਲ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਵਕਫ਼ ਬਿੱਲ ਦਾ ਵਿਰੋਧ ਕਰਦਿਆਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇੱਕੋ ਟੀਚਾ ਦੇਸ਼ ਨੂੰ ਹਿੰਦੂ ਰਾਸ਼ਟਰ ਵਿੱਚ ਤਬਦੀਲ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਘੱਟ ਗਿਣਤੀਆਂ ਨੂੰ ਆਪਣੇ ਹੀ ਮੁਲਕ ਅੰਦਰ ਬੇਗਾਨਗੀ ਦਾ ਅਹਿਸਾਸ ਕਰਵਾ ਰਹੀ ਹੈ ਤੇ ਇਸ ਬਿੱਲ ਰਾਹੀਂ ਇੱਕ ਵਾਰ ਫਿਰ ਘੱਟ ਗਿਣਤੀਆਂ ਦੇ ਹੱਕਾਂ ’ਤੇ ਡਾਕਾ ਮਾਰਿਆ ਗਿਆ। ਭਾਈ ਚਾਵਲਾ ਨੇ ਕਿਹਾ ਕਿ ਇਹ ਮੁਲਕ ਸਾਰੇ ਧਰਮਾਂ ਦੇ ਲੋਕਾਂ ਦਾ ਸਾਂਝਾ ਮੁਲਕ ਹੈ। ਵਕਫ਼ ਬਿੱਲ ਲਿਆ ਕੇ ਕੇਂਦਰ ਸਰਕਾਰ ਘੱਟ ਗਿਣਤੀ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਇਸ ਦੀ ਸਖ਼ਤ ਸ਼ਬਦਾਂ ’ਚ ਆਲੋਚਨਾ ਕੀਤੀ।

Advertisement
Advertisement