ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਕਫ਼ ਬੋਰਡ ਬਿੱਲ ਪਾਸ ਹੋਣ ਨਾਲ ਸਮਾਜਿਕ ਢਾਂਚੇ ਵਿੱਚ ਤਣਾਅ ਪੈਦਾ ਹੋਵੇਗਾ: ਔਜਲਾ

06:28 AM Apr 04, 2025 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 3 ਅਪਰੈਲ
ਵਕਫ਼ ਬੋਰਡ ਬਿੱਲ ਪਾਸ ਹੋਣ ਤੋਂ ਬਾਅਦ ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਆਪਣੇ ਬਹੁਮਤ ਦੇ ਆਧਾਰ ’ਤੇ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ। ਨਵੇਂ ਵਕਫ਼ ਬੋਰਡ ਬਿੱਲ ਦੇ ਪਾਸ ਹੋਣ ਨਾਲ ਦੇਸ਼ ਦੇ ਸਮਾਜਿਕ ਢਾਂਚੇ ਵਿੱਚ ਤਣਾਅ ਪੈਦਾ ਹੋਵੇਗਾ।
ਸੰਸਦ ਮੈਂਬਰ ਔਜਲਾ ਨੇ ਕਿਹਾ ਕਿ ਵਕਫ਼ ਬੋਰਡ ਬਿੱਲ ਸਬੰਧੀ ਮੀਟਿੰਗ 2 ਅਪਰੈਲ ਨੂੰ ਸ਼ੁਰੂ ਹੋਈ ਸੀ ਅਤੇ 3 ਮਾਰਚ ਨੂੰ ਸਵੇਰੇ 3 ਵਜੇ ਤੱਕ ਜਾਰੀ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਵਿੱਚ ਬਹੁਤ ਸਾਰੀਆਂ ਗਲਤੀਆਂ ਸਨ। ਇਨ੍ਹਾਂ ਗਲਤੀਆਂ ਕਾਰਨ ਦੇਸ਼ ਦੇ ਸਮਾਜਿਕ ਢਾਂਚੇ ਵਿੱਚ ਤਣਾਅ ਪੈਦਾ ਹੋਵੇਗਾ ਪਰ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਕੋਲ ਸੰਸਦ ਮੈਂਬਰਾਂ ਦੀ ਗਿਣਤੀ ਜ਼ਿਆਦਾ ਹੈ, ਇਸ ਲਈ ਉਨ੍ਹਾਂ ਨੇ ਆਪਣੀ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਇਸ ਬਿੱਲ ਨੂੰ ਪਾਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਸਾਰਿਆਂ ਦਾ ਹੈ ਅਤੇ ਦੇਸ਼ ਲਈ ਹਰ ਕੋਈ ਮਹੱਤਵਪੂਰਨ ਹੈ ਪਰ ਅਜਿਹੇ ਬਿੱਲ ਤਣਾਅ ਵਧਾਉਂਦੇ ਹਨ। ਹਾਲ ਹੀ ਵਿੱਚ ਹੋਲੀ ’ਤੇ ਤਣਾਅ ਪੈਦਾ ਹੋਇ ਆ ਸੀ ਅਤੇ ਫਿਰ ਈਦ ’ਤੇ ਵੀ ਕਈ ਥਾਵਾਂ ’ਤੇ ਤਣਾਅ ਦੇਖਿਆ ਗਿਆ। ਇਹ ਤਣਾਅ ਆਉਣ ਵਾਲੀਆਂ ਪੀੜ੍ਹੀਆਂ ਲਈ ਚੰਗਾ ਨਹੀਂ ਹੈ। ਇਸੇ ਲਈ ਕਾਂਗਰਸ ਇਸਦਾ ਵਿਰੋਧ ਕਰ ਰਹੀ ਸੀ ਅਤੇ ਮੰਗ ਕਰ ਰਹੀ ਸੀ ਕਿ ਇਸ ਦੀਆਂ ਗਲਤੀਆਂ ਨੂੰ ਸੁਧਾਰਿਆ ਜਾਵੇ ਤੇ ਇਸ ਵਿੱਚ ਸੋਧਾਂ ਕੀਤੀਆਂ ਜਾਣ।

Advertisement

Advertisement