ਵਕਫ ਕਾਨੂੰਨ ਖ਼ਿਲਾਫ਼ ਰੈਲੀ: ਪੁਲੀਸ ਤੇ ਮੁਜ਼ਾਹਰਾਕਾਰੀਆਂ ਵਿਚਾਲੇ ਝੜਪ
05:10 AM Apr 14, 2025 IST
ਗੁਹਾਟੀ, 13 ਅਪਰੈਲ
Advertisement
ਅਸਾਮ ਦੇ ਕਚਾਰ ਜ਼ਿਲ੍ਹੇ ’ਚ ਅੱਜ ਵਕਫ (ਸੋਧ) ਕਾਨੂੰਨ ਖ਼ਿਲਾਫ਼ ਰੈਲੀ ਦੌਰਾਨ ਪੁਲੀਸ ਵੱਲੋਂ ਲਾਠੀਚਾਰਜ ਕੀਤੇ ਜਾਣ ਮਗਰੋਂ ਮੁਜ਼ਾਹਰਾਕਾਰੀਆਂ ਨੇ ਪਥਰਾਅ ਕਰ ਦਿੱਤਾ। ਇਹ ਜਾਣਕਾਰੀ ਸੀਨੀਅਰ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਵੱਡੀ ਗਿਣਤੀ ਲੋਕਾਂ ਵੱਲੋਂ ਬਿਨਾਂ ਪ੍ਰਵਾਨਗੀ ਲਏ ਸਿਲਚਰ ਸ਼ਹਿਰ ਦੇ ਬੈਰੇਂਗਾ ਇਲਾਕੇ ’ਚ ਰੈਲੀ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ, ‘ਤਿੰਨ-ਚਾਰ ਸੌ ਲੋਕਾਂ ਵੱਲੋਂ ਸੜਕ ਬੰਦ ਕਰਕੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਸੀ। ਅਸੀਂ ਸੜਕ ਖੁੱਲ੍ਹਵਾਉਣ ਦੀ ਕੋਸ਼ਿਸ਼ ਕੀਤੀ ਤਾਂ ਕੁਝ ਮੁਜ਼ਾਹਰਾਕਾਰੀਆਂ ਨੇ ਸਾਡੇ ’ਤੇ ਪਥਰਾਅ ਕੀਤਾ। ਸਾਨੂੰ ਭੀੜ ਨੂੰ ਖਿੰਡਾਉਣ ਲਈ ਹਲਕਾ ਲਾਠੀਚਾਰਜ ਕਰਨਾ ਪਿਆ।’ ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। -ਪੀਟੀਆਈ
Advertisement
Advertisement