ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਕਫ ਬਿੱਲ ਪਾਸ ਹੋਣ ਮਗਰੋਂ ਦਿੱਲੀ ’ਚ ਹਾਈ ਅਲਰਟ

04:57 AM Apr 05, 2025 IST
ਜਾਮੀਆ ਯੂਨੀਵਰਸਿਟੀ ’ਚ ਤਾਇਨਾਤ ਕੀਤੇ ਗਏ ਸੁਰੱਖਿਆ ਬਲ। -ਫੋਟੋ: ਪੀਟੀਆਈ

ਮਨਧੀਰ ਦਿਓਲ
ਨਵੀਂ ਦਿੱਲੀ, 4 ਅਪਰੈਲ
ਵਕਫ ਬਿੱਲ ਦੇ ਮੱਦੇਨਜ਼ਰ ਦਿੱਲੀ ਦੇ ਸ਼ਾਹੀਨ ਬਾਗ, ਜਾਮੀਆ ਖੇਤਰਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ੁੱਕਰਵਾਰ ਤੜਕੇ ਸੰਸਦ ਵੱਲੋਂ ਪਾਸ ਕੀਤੇ ਗਏ ਵਕਫ਼ (ਸੋਧ) ਬਿੱਲ, 2025 ਦੇ ਖ਼ਿਲਾਫ਼ ਕਿਸੇ ਵੀ ਪ੍ਰਦਰਸ਼ਨ ਜਾਂ ਹਿੰਸਾ ਨੂੰ ਰੋਕਣ ਲਈ ਪੁਲੀਸ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਹਾਈ ਅਲਰਟ ’ਤੇ ਹੈ। ਉਨ੍ਹਾਂ ਸ਼ਹਿਰਾਂ ਵਿੱਚ ਦਿੱਲੀ ਵੀ ਸ਼ਾਮਲ ਹੈ। ਇਸ ਕਾਨੂੰਨ ਦਾ ਉਦੇਸ਼ ਦੇਸ਼ ਵਿੱਚ ਵਕਫ਼ ਸੰਪਤੀਆਂ ਦੇ ਪ੍ਰਸ਼ਾਸਨ ਵਿੱਚ ਬਦਲਾਅ ਲਿਆਉਣਾ ਹੈ। ਉਕਤ ਇਲਾਕੇ ਮੁਸਲਿਮ ਬਹੁਗਿਣਤੀ ਵਾਲੇ ਹਨ। ਸ਼ੁੱਕਰਵਾਰ ਦੀ ਨਮਾਜ਼ ਤੋਂ ਪਹਿਲਾਂ ਦਿੱਲੀ ਦੇ ਕਈ ਜ਼ਿਲ੍ਹਿਆਂ ਵਿੱਚ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਪਿਛਲੇ ਮਹੀਨੇ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਨੇ ਇਸ ਕਾਨੂੰਨ ਦੇ ਖ਼ਿਲਾਫ਼ ਅਲਵਿਦਾ ਜੁੰਮਾ ਨਮਾਜ਼ ਦੌਰਾਨ ਕਾਲੀਆਂ ਪੱਟੀਆਂ ਬੰਨ੍ਹ ਕੇ ਮੌਨ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਸੀ।
ਦਿੱਲੀ ਪੁਲੀਸ ਨੇ ਸ਼ਹਿਰ ਦੇ ਸੰਵੇਦਨਸ਼ੀਲ ਖੇਤਰਾਂ ਵਿੱਚ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਦੀਆਂ ਕੰਪਨੀਆਂ ਤਾਇਨਾਤ ਕੀਤੀਆਂ ਹਨ। ਰਿਪੋਰਟਾਂ ਅਨੁਸਾਰ ਛੱਤਾਂ ਅਤੇ ਲੇਨਾਂ ਦੀ ਨਿਗਰਾਨੀ ਕਰਨ ਲਈ ਸੀਸੀਟੀਵੀ ਕੈਮਰੇ ਅਤੇ ਡਰੋਨ ਵੀ ਵਰਤੇ ਜਾ ਰਹੇ ਹਨ। ਖਾਸ ਕਰਕੇ ਸ਼ਾਹੀਨ ਬਾਗ਼ ਵਰਗੇ ਨਾਜ਼ੁਕ ਇਲਾਕਿਆਂ ਵਿੱਚ ਸੁਰੱਖਿਆ ਬਲ ਚੌਕਸ ਸਨ। ਖੁਫ਼ੀਆ ਸੂਚਨਾਵਾਂ ਦੇ ਮੱਦੇਨਜ਼ਰ, ਜ਼ਿਲ੍ਹਾ ਪੁਲੀਸ ਦੇ ਡਿਪਟੀ ਕਮਿਸ਼ਨਰਾਂ ਨੂੰ ਸੰਭਾਵੀ ਮਹਿਲਾ ਪ੍ਰਦਰਸ਼ਨਕਾਰੀਆਂ ਦਾ ਪ੍ਰਬੰਧਨ ਕਰਨ ਲਈ ਵਿਸ਼ੇਸ਼ ਖੇਤਰਾਂ ਵਿੱਚ 100 ਮਹਿਲਾ ਪੁਲੀਸ ਅਧਿਕਾਰੀਆਂ ਨੂੰ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲੀਸ ਸ਼ਾਹੀਨ ਬਾਗ ਵਿੱਚ ਡਰੋਨ ਨਿਗਰਾਨੀ ਰੱਖ ਰਹੀ ਹੈ, ਜਿਸ ਵਿੱਚ ਨਾਗਰਿਕਤਾ (ਸੋਧ) ਐਕਟ, 2019 ਦੇ ਵਿਰੁੱਧ ਔਰਤਾਂ ਦੁਆਰਾ ਵੱਡੇ ਪੱਧਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।
ਓਖਲਾ, ਜਹਾਂਗੀਰ ਪੁਰੀ, ਜਾਮੀਆ ਨਗਰ, ਸੀਲਮਪੁਰ, ਜਾਫਰਾਬਾਦ, ਅਤੇ ਜਾਮਾ ਮਸਜਿਦ ਦੇ ਆਲੇ ਦੁਆਲੇ ਦੇ ਖੇਤਰ ਵੀ ਪੁਲੀਸ ਦੀ ਨਿਗਰਾਨੀ ਹੇਠ ਹਨ। ਜਾਮੀਆ ਮਿਲੀਆ ਇਸਲਾਮੀਆ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਵਾਦਪੂਰਨ ਕਾਨੂੰਨ ਨੂੰ ਲੈ ਕੇ ਸਮਾਜ ਵਿਰੋਧੀ ਅਨਸਰਾਂ ਦੁਆਰਾ ਕਾਨੂੰਨ ਅਤੇ ਵਿਵਸਥਾ ਨੂੰ ਭੰਗ ਨਾ ਕੀਤਾ ਜਾਵੇ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ ਕਿ ਕਈ ਸੰਵੇਦਨਸ਼ੀਲ ਖੇਤਰਾਂ ਵਿੱਚ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ ਲਈ ਰਾਤ ਦੀ ਗਸ਼ਤ ਤੇਜ਼ ਕਰ ਦਿੱਤੀ ਹੈ ਅਤੇ ਵਾਧੂ ਤਾਇਨਾਤੀ ਦਾ ਪ੍ਰਬੰਧ ਕੀਤਾ ਜਾਵੇਗਾ।

Advertisement

Advertisement