ਵਜ਼ੀਫ਼ੇ ਲਈ ਅਰਜ਼ੀਆਂ ਮੰਗੀਆਂ
04:38 AM May 27, 2025 IST
ਖੇਤਰੀ ਪ੍ਰਤੀਨਿਧ
ਲੁਧਿਆਣਾ, 26 ਮਈ
ਨਹਿਰੂ ਸਿਧਾਂਤ ਕੇਂਦਰ ਟਰੱਸਟ ਨੇ ਲੁਧਿਆਣਾ ਦੇ ਵੱਖ-ਵੱਖ ਸਮਾਜਿਕ-ਆਰਥਿਕ ਪਿਛੋਕੜਾਂ ਤੋਂ ਯੋਗ ਵਿਦਿਆਰਥੀਆਂ, ਖਾਸ ਕਰਕੇ ਵਿਦਿਆਰਥਣਾਂ ਦੀ ਸਹਾਇਤਾ ‘ਸੱਤਿਆ ਸਕਾਲਰਸ਼ਿਪ ਪ੍ਰੋਗਰਾਮ’ ਸ਼ੁਰੂ ਕੀਤਾ ਹੈ। ਮੈਰਿਟ-ਕਮ-ਮੀਨਜ਼ ਸਕਾਲਰਸ਼ਿਪ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਯੋਗ ਵਿਦਿਆਰਥੀ 31 ਜੁਲਾਈ ਤੱਕ ਆਲਾਈਨ ਅਰਜ਼ੀ ਦੇ ਸਕਦੇ ਹਨ। ਇਹ ਪ੍ਰੋਗਰਾਮ ਲੁਧਿਆਣਾ ਜ਼ਿਲ੍ਹੇ ਦੇ ਚੁਣੇ ਹੋਏ ਕਾਲਜਾਂ ਅਤੇ ਯੂਨੀਵਰਸਿਟੀਆਂ (ਸੰਸਥਾਵਾਂ) ਵਿੱਚ ਵਣਜ, ਇੰਜਨੀਅਰਿੰਗ ਅਤੇ ਮੈਡੀਕਲ ਸਟ੍ਰੀਮਾਂ ਵਿੱਚ ਅੰਡਰਗ੍ਰੈਜੂਏਟ ਅਤੇ ਏਕੀਕ੍ਰਿਤ ਕੋਰਸਾਂ (ਪੰਜ ਸਾਲ ਤੱਕ) ਲਈ 100 ਫੀਸਦ ਟਿਊਸ਼ਨ ਕਵਰੇਜ ਦੀ ਪੇਸ਼ਕਸ਼ ਕਰਦਾ ਹੈ।
Advertisement
Advertisement