ਵਰਲਡ ਸਿੱਖ ਯੂਨੀਵਰਸਿਟੀ ’ਚ ਸਨਮਾਨ ਸਮਾਰੋਹ
05:21 AM May 25, 2025 IST
ਫ਼ਤਹਿਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ. ਐੱਸਪੀ ਸਿੰਘ ਓਬਰਾਏ ਵਿਦਿਆਰਥੀਆਂ ਦੇ ਰੂਬਰੂ ਹੋਏ। ਵਾਇਸ-ਚਾਂਸਲਰ ਪ੍ਰੋ. ਪ੍ਰਿਤ ਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਗਤਕਾ ਟੀਮ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਡੀਨ ਅਕਾਦਮਿਕ ਡਾ ਸੁਖਵਿੰਦਰ ਸਿੰਘ ਬਿਲਿੰਗ ਨੇ ਪਹੁੰਚੇ ਡਾ. ਉਬਰਾਏ ਅਤੇ ਹੋਰ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਯੂਨੀਵਰਸਿਟੀ ਦੀ ਗਤਕਾ ਟੀਮ ਨੇ ਗਤਕਾ ਕੋਚ ਤਲਵਿੰਦਰ ਸਿੰਘ ਦੀ ਅਗਵਾਈ ਹੇਠ ਗਤਕੇ ਦੇ ਪ੍ਰਦਰਸ਼ਨੀ ਕੀਤੀ। ਇਸ ਮੌਕੇ ਡਾ. ਭੁਪਿੰਦਰ ਸਿੰਘ ਘੁੰਮਣ ਮੁਖੀ ਸਰੀਰਕ ਸਿੱਖਿਆ ਵਿਭਾਗ, ਡਾ. ਹਰਦੇਵ ਸਿੰਘ ਮੁਖੀ ਧਰਮ ਅਧਿਆਨ ਵਿਭਾਗ ਅਤੇ ਡਾ. ਹਰਨੀਤ ਕੌਰ ਬਿਲਿੰਗ ਮੁਖੀ ਸਿੱਖਿਆ ਵਿਭਾਗ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement