ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

’ਵਰਸਿਟੀ ’ਚ ਪਲਾਂਟ ਹੈਲਥ ਕਲੀਨਿਕ ਦਾ ਉਦਘਾਟਨ

05:20 AM Apr 01, 2025 IST
featuredImage featuredImage
ਉਦਘਾਟਨ ਮਗਰੋਂ ਗੱਲਬਾਤ ਕਰਦੇ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਹੋਰ। -ਫੋਟੋ: ਸੂਦ

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 31 ਮਾਰਚ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਖੇਤੀਬਾੜੀ ਵਿਭਾਗ ਨੇ ਪਲਾਂਟ ਹੈਲਥ ਕਲੀਨਿਕ ਦੇ ਉਦਘਾਟਨ ਨਾਲ ਇੱਕ ਮਹੱਤਵਪੂਰਨ ਮੀਲ ਪੱਥਰ ਸਥਾਪਿਤ ਕੀਤਾ। ਉਦਘਾਟਨ ਸਮਾਗਮ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤਾ ਜਿਨ੍ਹਾਂ ਆਧੁਨਿਕ ਖੇਤੀਬਾੜੀ ਵਿੱਚ ਟਿਕਾਊ ਖੇਤੀ ਅਤੇ ਪੌਦਿਆਂ ਦੇ ਰੋਗ ਪ੍ਰਬੰਧਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਵਾਈਸ ਚਾਂਸਲਰ ਪ੍ਰੋ. ਪ੍ਰਿਤਪਾਲ ਸਿੰਘ ਨੇ ਖੇਤੀਬਾੜੀ ਨਵੀਨਤਾ ਅਤੇ ਕਿਸਾਨ ਭਲਾਈ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ’ਤੇ ਚਾਨਣਾ ਪਾਇਆ। ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਨੇ ਪੌਦਿਆਂ ਦੀਆਂ ਬਿਮਾਰੀਆਂ ਦਾ ਹੱਲ, ਮਿੱਟੀ ਸਿਹਤ ਪ੍ਰਬੰਧਨ ਅਤੇ ਵਾਤਾਵਰਣ-ਅਨੁਕੂਲ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਕਲੀਨਿਕ ਦੀ ਭੂਮਿਕਾ ਬਾਰੇ ਦੱਸਿਆ। ਵਿਭਾਗ ਇੰਚਾਰਜ ਡਾ. ਜਸਪ੍ਰੀਤ ਕੌਰ ਢਿੱਲੋਂ ਨੇ ਖੁਸ਼ੀ ਪ੍ਰਗਟ ਕਰਦਿਆ ਕਿਹਾ ਕਿ ਇਹ ਖੇਤੀਬਾੜੀ ਵਿਦਿਆਰਥੀਆਂ ਲਈ ਇਕ ਸਿਖਲਾਈ ਕੇਂਦਰ ਅਤੇ ਖੇਤਰ ਦੇ ਕਿਸਾਨਾਂ ਲਈ ਸਰੋਤ ਕੇਂਦਰ ਵਜੋਂ ਕੰਮ ਕਰੇਗੀ। ਇਸ ਪਲਾਂਟ ਹੈਲਥ ਕਲੀਨਿਕ ਤੋਂ ਕਿਸਾਨਾਂ ਨੂੰ ਮੁਫਤ ਪੌਦਿਆਂ ਦੀਆਂ ਬਿਮਾਰੀਆਂ ਦੀ ਜਾਂਚ, ਸਲਾਹ-ਮਸ਼ਵਰੇ ਅਤੇ ਸਿਖਲਾਈ ਪ੍ਰੋਗਰਾਮ ਨਾਲ ਲਾਭ ਮਿਲੇਗਾ।

Advertisement

Advertisement