ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਾਰ-ਵਾਰ ਚੋਰੀਆਂ ਕਾਰਨ ਲੋਕ ਸਹਿਮੇ

05:04 AM Jun 08, 2025 IST
featuredImage featuredImage
ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਕੌਂਸਲਰ ਰਾਜੀਵ ਚੌਧਰੀ ਤੇ ਮੁਹੱਲੇ ਦੇ ਵਸਨੀਕ।
ਹਰਦੀਪ ਸਿੰਘ ਸੋਢੀ
Advertisement

ਧੂਰੀ, 7 ਜੂਨ

ਧੂਰੀ ਸ਼ਹਿਰ ਦੇ ਵਾਰਡ ਨੰਬਰ 4 ਵਿੱਚ ਕੁਝ ਦਿਨਾ ਦੌਰਾਨ ਕਰੀਬ ਅੱਧੀ ਦਰਜਨ ਤੋਂ ਵੱਧ ਹੋ ਰਹੀਆਂ ਚੋਰੀਆਂ ਕਾਰਨ ਮੁਹੱਲੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਮੁਹੱਲੇ ਦੇ ਕੌਂਸਲਰ ਐਡਵੋਕੇਟ ਰਾਜੀਵ ਚੌਧਰੀ ਨੇ ਦੱਸਿਆ ਕਿ ਲੰਘੀ ਰਾਤ ਜਗਦੀਸ਼ ਕੁਮਾਰ ਦੇ ਘਰ ਚੋਰੀ ਹੋਈ ਹੈ। ਉਨ੍ਹਾਂ ਦੱਸਿਆ ਕਿ ਚੋਰ ਪੰਦਰਾਂ ਤੋਲੇ ਸੋਨਾ, ਇੱਕ ਕਿਲੋ ਚਾਂਦੀ, ਪੰਜਾਹ ਹਜ਼ਾਰ ਰੁਪਏ ਨਕਦੀ ਚੋਰੀ ਕਰਕੇ ਲੈ ਗਏ, ਜਦੋਂ ਕਿ ਪਰਿਵਾਰ ਦੇ ਸਾਰੇ ਮੈਂਬਰ ਕਮਰੇ ਵਿੱਚ ਸੁੱਤੇ ਪਏ ਸਨ। ਇਸ ਤੋਂ ਪਹਿਲਾਂ ਸ਼ਰਮਾ ਐਕੋਪਰੇਸਰ, ਰਾਜੂ ਗਾਰਮੇਟਸ ਤੋਂ ਇਲਾਵਾ ਹੋਰ ਘਰਾਂ ਵਿੱਚ ਚੋਰੀਆਂ ਹੋ ਰਹੀਆਂ ਹਨ, ਜਿਸ ਕਾਰਨ ਮੁਹੱਲੇ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ।

Advertisement

ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਚੋਰੀਆਂ ਨੂੰ ਸਖਤੀ ਨਾਲ ਰੋਕਿਆ ਜਾਵੇ ਤੇ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਧੂਰੀ ਦੇ ਐੱਸਐੱਚਓ ਸਤਵੀਰ ਸਿੰਘ ਨੇ ਕਿਹਾ ਕਿ ਚੋਰਾਂ ਨੂੰ ਫੜਨ ਲਈ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਹੱਲੇ ਵਿੱਚ ਲੱਗੇ ਕੈਮਰਿਆਂ ਦੀ ਮਦਦ ਲਈ ਜਾਵੇਗੀ ਤੇ ਰਾਤ ਨੂੰ ਪੁਲੀਸ ਦੀ ਗਸ਼ਤ ਤੇਜ਼ ਕੀਤੀ ਜਾਵੇਗੀ।

Advertisement