ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਹਨਾਂ ਦੇ ਫੈਂਸੀ ਨੰਬਰਾਂ ਦੀ ਈ-ਨਿਲਾਮੀ ਭਲਕ ਤੋਂ

09:10 AM Sep 13, 2024 IST

ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 12 ਸਤੰਬਰ
ਚੰਡੀਗੜ੍ਹ ਪ੍ਰਸ਼ਾਸਨ ਦੇ ਵਾਹਨ ਰਜਿਸਟ੍ਰੇਸ਼ਨ ਤੇ ਲਾਇਸੈਂਸਿੰਗ ਅਥਾਰਿਟੀ (ਆਰਐਲਏ) ਵਲੋਂ ਵਾਹਨ ਰਜਿਸਟ੍ਰੇਸ਼ਨ ਦੀ ਸ਼ੁਰੂ ਹੋ ਰਹੀ ਨਵੀਂ ਲੜੀ ਸੀਐਚ01 ਸੀਡਬਲਿਊ ਤੇ ਪੁਰਾਣੀ ਲੜੀਆਂ ਦੇ ਬਚੇ ਹੋਏ ਫੈਂਸੀ ਤੇ ਮਨਪਸੰਦ ਨੰਬਰਾਂ ਦੀ ਈ-ਨਿਲਾਮੀ ਦੀ ਪ੍ਰਕਿਰਿਆ 14 ਸਤੰਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਆਰਐਲਏ ਅਨੁਸਾਰ ਨਿਲਾਮੀ ਪ੍ਰਕਿਰਿਆ 14 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ੁਰੂ ਹੋ ਰਹੀ ਹੈ ਅਤੇ 20 ਸਤੰਬਰ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਖ਼ਤਮ ਹੋਣ ਤੋਂ ਬਾਅਦ ਆਪਣੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਵਾਹਨ ਮਾਲਕ ਮਨਪਸੰਦ ਨੰਬਰਾਂ ਲਈ 21 ਸਤੰਬਰ ਸਵੇਰੇ 10 ਵਜੇ ਤੋਂ 23 ਸਤੰਬਰ ਸ਼ਾਮ 5 ਵਜੇ ਤੱਕ ਈ-ਨਿਲਾਮੀ ਵਿੱਚ ਹਿੱਸਾ ਲੈ ਸਕਦੇ ਹਨ। ਈ-ਨਿਲਾਮੀ ਵਿੱਚ ਓਹੀ ਵਾਹਨ ਮਾਲਕ ਹਿੱਸਾ ਲੈ ਸਕਣਗੇ ਜਿਨ੍ਹਾਂ ਨੇ ਆਪਣੇ ਵਾਹਨ ਲਈ ਰਜਿਸਟ੍ਰੇਸ਼ਨ ਨੰਬਰ ਲੈਣ ਲਈ ਰਜਿਸਟ੍ਰੇਸ਼ਨ ਕੀਤੀ ਹੋਵੇਗੀ। ਈ-ਨਿਲਾਮੀ ਵਿੱਚ ਸ਼ਾਮਲ ਹੋਣ ਲਈ ਵਾਹਨ ਮਾਲਕ ਨੈਸ਼ਨਲ ਟ੍ਰਾਂਸਪੋਰਟ ਦੀ ਵੈੱਬਸਾਈਟ: https://vahan.parivahan.gov.in/fancy ’ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦਾ ਹੈ। ਇਸ ਦਾ ਲਿੰਕ ਚੰਡੀਗੜ੍ਹ ਪ੍ਰਸ਼ਾਸਨ, ਟਰਾਂਸਪੋਰਟ ਵਿਭਾਗ ਦੀ ਵੈੱਬਸਾਈਟ: www.chdtransport ’ਤੇ ਵੀ ਉਪਲਬਧ ਹੈ। ਚੰਡੀਗੜ੍ਹ ਦੇ ਪਤੇ ’ਤੇ ਵਾਹਨ ਖ਼ਰੀਦਣ ਵਾਲੇ ਵਾਹਨ ਦੇ ਮਾਲਕ ਨੂੰ ਹੀ ਈ-ਨਿਲਾਮੀ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ। ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਦਾ ਆਧਾਰ ਕਾਰਡ ਅਤੇ ਪਤੇ ਦਾ ਸਬੂਤ ਲਾਜ਼ਮੀ ਹੈ। ਈ-ਨਿਲਾਮੀ ਫੀਸ ਦੇ ਵੇਰਵੇ ਸਣੇ ਹਰ ਫੈਂਸੀ ਤੇ ਵਿਸ਼ੇਸ਼ ਨੰਬਰ ਲਈ ਰਾਖਵੀਂ ਕੀਮਤ ਦੀ ਸੂਚੀ, ਆਨਲਾਈਨ ਨਿਲਾਮੀ ਦੀ ਪ੍ਰਕਿਰਿਆ ਅਤੇ ਨਿਯਮ ਤੇ ਸ਼ਰਤਾਂ ਚੰਡੀਗੜ੍ਹ ਪ੍ਰਸ਼ਾਸਨ, ਟਰਾਂਸਪੋਰਟ ਵਿਭਾਗ ਦੀ ਵੈੱਬਸਾਈਟ ’ਤੇ ਉਪਲਬਧ ਹਨ।

Advertisement

Advertisement