ਵਿਅਕਤੀ ਦੇ ਘਰ ’ਤੇ ਗੋਲੀਆਂ ਚਲਾਈਆਂ
04:55 AM Apr 30, 2025 IST
ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪ੍ਰੇਰਕ): ਪਿੰਡ ਹੋਠੀਆਂ ’ਚ ਇੱਕ ਵਿਅਕਤੀ ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਤੋਂ ਬਾਅਦ ਕਸ਼ਮੀਰ ਰੰਜੂ ਭਲਵਾਨ ਦਾ ਪਰਿਵਾਰ ਸਹਿਮ ’ਚ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਸ਼ਮੀਰ ਸਿੰਘ ਰੰਜੂ ਨੇ ਦੱਸਿਆ ਕਿ ਉਹ ਪਰਿਵਾਰ ਸਣੇ ਘਰ ਵਿੱਚ ਸੁੱਤੇ ਪਏ ਸਨ ਕਿ ਅਚਾਨਕ ਰਾਤ ਨੂੰ ਘਰ ਉੱਪਰ ਗੋਲੀਆਂ ਚੱਲਣ ਦੀ ਆਵਾਜ਼ ਆਉਣ ਲੱਗੀ। ਉਨ੍ਹਾਂ ਦੱਸਿਆ ਕਿ ਇੱਕ ਗੋਲੀ ਬਾਹਰਲੇ ਦਰਵਾਜ਼ੇ ਵਿੱਚ ਅਤੇ ਦੋ ਗੋਲੀਆਂ ਘਰ ਅੰਦਰ ਕੰਧ ਉੱਪਰ ਵੱਜੀਆਂ। ਉਨ੍ਹਾਂ ਦੱਸਿਆ ਕਿ ਪੁਲੀਸ ਥਾਣਾ ਵੈਰੋਵਾਲ ਵਿੱਚ ਦਰਖ਼ਾਸਤ ਦੇ ਦਿੱਤੀ ਗਈ ਹੈ। ਐੱਸਐੱਚਓ ਨਰੇਸ਼ ਕੁਮਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement