ਵਿਆਹ ’ਤੇ ਆਤਿਸ਼ਬਾਜ਼ੀ ਚਲਾਉਣ ਵਾਲੇ ਲਾੜੇ ਖ਼ਿਲਾਫ਼ ਕੇਸ ਦਰਜ
05:23 AM May 13, 2025 IST
ਪੱਤਰ ਪ੍ਰੇਰਕ
Advertisement
ਬਠਿੰਡਾ, 12 ਮਈ
ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਰੋਨ ਉਡਾਉਣ ਅਤੇ ਆਤਿਸ਼ਬਾਜ਼ੀ ’ਤੇ ਪਾਬੰਦੀ ਦੇ ਬਾਵਜੂਦ ਲੋਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਅਜਿਹਾ ਹੀ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ’ਚ ਸਾਹਮਣੇ ਆਇਆ ਹੈ, ਜਿੱਥੇ ਵਿਆਹ ਦੀ ਖ਼ੁਸ਼ੀ ਵਿੱਚ ਨੌਜਵਾਨ ਗੁਰਪ੍ਰੀਤ ਸਿੰਘ ਵੱਲੋਂ ਰਾਤ ਸਮੇਂ ਆਤਿਸ਼ਬਾਜ਼ੀ ਕੀਤੀ ਗਈ। ਜਦੋਂ ਇਹ ਘਟਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ’ਚ ਆਈ ਤਾਂ ਪੁਲੀਸ ਨੇ ਗੁਰਪ੍ਰੀਤ ਸਿੰਘ ਵਿਰੁੱਧ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਮਾਮਲਾ ਦਰਜ ਕਰ ਲਿਆ। ਡੀਐੱਸਪੀ (ਦਿਹਾਤੀ) ਹੀਨਾ ਗੁਪਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਟਸ਼ਮੀਰ ਵਿੱਚ ਵਿਆਹ ਦੌਰਾਨ ਆਤਿਸ਼ਬਾਜ਼ੀ ਕੀਤੀ ਗਈ। ਜਦੋਂ ਇਸ ਦੀ ਵੀਡੀਓ ਸਾਹਮਣੇ ਆਈ ਤਾਂ ਤੁਰੰਤ ਗੁਰਪ੍ਰੀਤ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ।
Advertisement
Advertisement