ਵਿਕਾਸ ਕਾਰਜਾਂ ’ਚ ਸਰਗਰਮ ਭੂਮਿਕਾ ਨਿਭਾਉਣ ਕੌਂਸਲਰ: ਮੰਤਰੀ
ਦੀਪਕ ਠਾਕੁਰ
ਤਲਵਾੜਾ, 2 ਅਪਰੈਲ
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਕੌਂਸਲ ਤਲਵਾੜਾ ਦੇ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਹੋਏ ਕੌਂਸਲਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਇਲਾਕੇ ਦੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਡਾ ਰਵਜੋਤ ਸਿੰਘ ਨੇ ਕਿਹਾ ਕਿ ਸੂਬੇ ਦੇ ਵੱਖ ਵੱਖ ਇਲਾਕਿਆਂ ’ਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਚੱਲ ਰਹੇ ਹਨ। ਸਰਕਾਰ ਕੋਲ਼ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਰਾਜ ਦੇ ਸਰਵਪੱਖੀ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਸਰਕਾਰ ਸੂਬਾ ਵਾਸੀਆਂ ਨੂੰ ਆਧੁਨਿਕ ਸਹੂਲਤਾਂ ਕਰਵਾਉਣ ਲਈ ਯਤਨਸ਼ੀਲ ਹੈ ਅਤੇ ਸ਼ਹਿਰਾਂ ’ਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਸਰਕਾਰ ਨੇ ਫੈਸਲਾ ਲਿਆ ਹੈ।
ਡਾ ਰਵਜੋਤ ਸਿੰਘ ਨੇ ਪਿੰਡਾਂ ਅਤੇ ਸ਼ਹਿਰਾਂ ’ਚ ਕਿਸੇ ਵੀ ਲੋੜੀਂਦੀ ਬੁਨਿਆਦੀ ਸਹੂਲਤ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਮੌਕੇ ਹਲਕਾ ਵਿਧਾਇਕ ਕਰਮਬੀਰ ਘੁੰਮਣ ਨੇ ਦਸਿਆ ਕਿ ਤਲਵਾੜਾ ’ਚ 3 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਕਿ ਕਿਹਾ ਕਿ ਨਗਰ ਕੌਂਸਲ ਦੇ ਚੁਣੇ ਨੁਮਾਇੰਦਿਆਂ ਅਤੇ ਸਥਾਨਕ ਲੋਕਾਂ ਦੀ ਮੰਗ ਅਨੁਸਾਰ ਇਲਾਕੇ ਵਿਚ ਹਰ ਲੋੜੀਂਦਾ ਵਿਕਾਸ ਨਾਲ ਸਬੰਧਤ ਕੰਮ ਕਰਵਾਇਆ ਜਾਵੇਗਾ। ਇਸ ਮੌਕੇ ਹਲਕਾ ਟਾਂਡਾ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਕੌਂਸਲਰ ਅੰਕੁਸ਼ ਸੂਦ, ਆਸ਼ੂ ਅਰੋੜਾ, ਪ੍ਰਦੀਪ ਸ਼ਰਫ਼ੀ, ਜੋਗਿੰਦਰ ਪਾਲ ਛਿੰਦਾ, ਕਲਾਵਤੀ ਆਦਿ ਹਾਜ਼ਰ ਸਨ।