ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਕਾਸ ਕੰਮਾਂ ’ਚ ਗੜਬੜੀਆਂ ਦੀ ਵਿਜੀਲੈਂਸ ਜਾਂਚ ਸ਼ੁਰੂ

06:26 AM Jan 08, 2025 IST

ਪੱਤਰ ਪ੍ਰੇਰਕ
ਤਪਾ ਮੰਡੀ, 7 ਜਨਵਰੀ
ਵਿਜੀਲੈਂਸ ਬਰਨਾਲਾ ਦੇ ਡੀਐੱਸਪੀ ਲਵਪ੍ਰੀਤ ਸਿੰਘ ਦੀ ਅਗਵਾਈ ਹੇਠ ਨਗਰ ਕੌਂਲਸ ਤਪਾ ’ਚ ਅਚਨਚੇਤ ਛਾਪਾ ਮਾਰ ਕੇ ਜਾਂਚ ਕੀਤੀ ਗਈ। ਇਹ ਕਾਰਵਾਈ ਅੱਜ ਕਾਫੀ ਸਮਾਂ ਚੱਲਦੀ ਰਹੀ, ਜਿਸ ਤੋਂ ਬਾਅਦ ਸ਼ਹਿਰ ਵਿਚ ਚਰਚਾ ਸ਼ੁਰੂ ਹੋ ਗਈ ਹੈ। ਜਾਣਕਾਰੀ ਅਨੁਸਾਰ ਦੀਪਕ ਕੁਮਾਰ ਗੱਗ ਵਾਸੀ ਤਪਾ ਨੇ ਨਗਰ ਕੌਂਸਲ ਵੱਲੋਂ ਸਾਲ 2021 ਦੌਰਾਨ ਕਰਵਾਏ ਵਿਕਾਸ ਕਾਰਜਾਂ ਦੀ ਵਿਜੀਲੈਂਸ ਵਿਭਾਗ ਕੋਲ ਸ਼ਿਕਾਇਤ ਕੀਤੀ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਕੌਂਸਲ ਅਧਿਕਾਰੀਆਂ ਨੇ ਤਪਾ ਸ਼ਹਿਰ ਦੀਆਂ ਕਈ ਗਲੀਆਂ ਨੂੰ ਕਾਗਜ਼ਾਂ ’ਚ ਵੱਧ ਦਰਸਾਇਆ ਹੈ। ਸ਼ਿਕਾਇਤ ਮਿਲਣ ਮਗਰੋਂ ਵਿਜੀਲੈਸ ਵਿਭਾਗ ਦੀ ਟੀਮ ਨੇ ਗਲੀਆਂ ਦੀ ਪੈਮਾਇਸ਼ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਦੇ ਅਧਿਕਾਰੀ ਨੇ ਕੌਂਸਲ ਦੇ ਅਧਿਕਾਰੀਆਂ ਕੋਲੋਂ ਰਿਕਾਰਡ ਤਲਬ ਕੀਤਾ ਜੋ ਮੌਕੇ ’ਤੇ ਦਿੱਤਾ ਗਿਆ।

Advertisement

Advertisement