ਵਿਕਾਸ ਲਈ ਗਰਾਂਟ ਦੀ ਘਾਟ ਨਹੀਂ ਆਉਣ ਦੇਵਾਂਗੇ: ਵਿਧਾਇਕ
ਪਾਤੜਾਂ, 5 ਮਈ
ਪਿੰਡ ਨੂਰਪੁਰਾ ਦੀ ਗ੍ਰਾਮ ਪੰਚਾਇਤ ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਦੀ ਪ੍ਰੇਰਨਾ ਸਦਕਾ ‘ਆਪ’ ਵਿੱਚ ਸ਼ਾਮਲ ਹੋ ਗਈ ਹੈ। ਇਸੇ ਦੌਰਾਨ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਤੇ ਮਾਰਕੀਟ ਕਮੇਟੀ ਪਾਤੜਾਂ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਪਾਰਟੀ ’ਚ ਮਾਨ ਸਨਮਾਨ ਦੇਣ ਦਾ ਭਰੋਸਾ ਦਿੱਤਾ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਪਿੰਡ ਨੂਰਪੁਰਾ ਦੀ ਸਰਪੰਚ ਬਲਜੀਤ ਕੌਰ ਪਤਨੀ ਕਿੱਕਰ ਸਿੰਘ, ਪੰਚਾਂ ਗੁਰਮੇਜ ਸਿੰਘ, ਗੁਰਚਰਨ ਸਿੰਘ, ਗੁਲਾਬ ਸਿੰਘ, ਗੁਰਮੀਤ ਕੌਰ ਅਤੇ ਲਖਵਿੰਦਰ ਕੌਰ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਸੱਤਾ ਵਿੱਚ ਆਉਣ ਤੋਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਨਤੀਜੇ ਮਿਲਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਹੈ ਕਿ ਕਾਂਗਰਸ ਤੇ ਅਕਾਲੀ ਦਲ ਦੀਆਂ ਸਰਕਾਰਾਂ ਸਮੇਂ ਨਸ਼ਿਆਂ ਦਾ ਬੋਲਬਾਲਾ ਹੋਇਆ ਸੀ। ਨਸ਼ਿਆਂ ਦੀ ਚੇਨ ਤੋੜਨ ਲਈ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੇ ਸਰਬਪੱਖੀ ਵਿਕਾਸ ਲਈ ਪੰਚਾਇਤ ਨੂੰ ਦਿੱਤੀਆਂ ਜਾਣ ਵਾਲੀਆਂ ਗਰਾਂਟਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸਹਾਇਕ ਸਿੱਖਿਆ ਕੋਆਰਡੀਨੇਟਰ ਹਲਕਾ ਸ਼ੁਤਰਾਣਾ ਬਲਜੀਤ ਸਿੰਘ ਸਹੋਤਾ, ਕਰਨੈਲ ਸਿੰਘ, ਲਵਪ੍ਰੀਤ ਸਿੰਘ ਬਾਦਸ਼ਾਹ, ਬਲਜਿੰਦਰ ਸਿੰਘ, ਗੁਰਮੀਤ ਸਿੰਘ, ਮੋਹਰ ਸਿੰਘ, ਬੂਟਾ ਸਿੰਘ, ਸ਼ਮਸ਼ੇਰ ਸਿੰਘ, ਇੰਦਰਜੀਤ ਸਿੰਘ, ਚਰਨਜੀਤ ਸਿੰਘ, ਗੁਰਦੀਪ ਸਿੰਘ, ਪ੍ਰਗਟ ਸਿੰਘ, ਵਜਿੰਦਰ ਸਿੰਘ ਕੋਟੀਆ, ਦਿਲਬਾਗ ਸਿੰਘ ਅਤੇ ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।