ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਕਲਰਕ ਰੰਗੇ ਹੱਥੀਂ ਕਾਬੂ
05:32 AM Apr 24, 2025 IST
ਖੇਤਰੀ ਪ੍ਰਤੀਨਿਧ
ਪਟਿਆਲਾ, 23 ਅਪਰੈਲ
ਵਿਜੀਲੈਂਸ ਬਿਊਰੋ ਨੇ ਅੱਜ ਐੱਸਡੀਐੱਮ ਦਫ਼ਤਰ ਪਟਿਆਲਾ ਵਿੱਚ ਠੇਕੇ ’ਤੇ ਤਾਇਨਾਤ ਜਸਪਾਲ ਸਿੰਘ ਨਾਂ ਦੇ ਕਲਰਕ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਲੰਗ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਉਸ ਨੇ ਦੋਸ਼ ਲਾਇਆ ਕਿ ਕਲਰਕ ਨੇ ਦਰਜ ਇੱਕ ਕੇਸ ਵਿੱਚ ਉਸ ਦੀ ਮਦਦ ਕਰਨ ਬਦਲੇ 8,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਪਟਿਆਲਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਤੇ ਇਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰਿਸ਼ਵਤ ਵਜੋਂ 8,000 ਰੁਪਏ ਲੈਂਦਿਆਂ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਵਿਜੀਲੈਂਸ ਥਾਣਾ ਪਟਿਆਲਾ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ।
Advertisement
Advertisement