ਵਿਜੀਲੈਂਸ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਸੁਪਰਡੈਂਟ ਕਾਬੂ
05:41 AM May 06, 2025 IST
ਪੱਤਰ ਪ੍ਰੇਰਕ
ਅਮਲੋਹ, 5 ਮਈ
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਅਮਲੋਹ ’ਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਅਮਲੋਹ ਬਲਾਕ ਦੇ ਪਿੰਡ ਦੀਵਾ ਗੰਢੂਆਂ ਦੇ ਸਾਬਕਾ ਸਰਪੰਚ ਬਿੱਕਰ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਉਸ ਦੇ ਸਰਪੰਚੀ ਦੇ ਕਾਰਜਕਾਲ ਦੌਰਾਨ ਪਿੰਡ ਦੀ ਸ਼ਾਮਲਾਤ ’ਚ ਖਣਨ ਦਾ ਮਾਮਲਾ ਵਧੀਕ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਉਸ ਨੇ ਦੋਸ਼ ਲਾਇਆ ਕਿ ਉਸ ਦੇ ਕੇਸ ਦੇ ਹੱਲ ’ਚ ਮਦਦ ਬਦਲੇ ਉਸ ਤੋਂ ਇੱਕ ਲੱਖ ਰੁਪਏ ਕਥਿਤ ਰਿਸ਼ਵਤ ਮੰਗੀ ਗਈ ਸੀ ਤੇ ਇਸ ਵਿੱਚੋਂ ਅੱਜ 60 ਹਜ਼ਾਰ ਰੁਪਏ ਦੀ ਰਕਮ ਲਈ ਗਈ।
Advertisement
Advertisement