ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਜੀਲੈਂਸ ਵੱਲੋਂ 40 ਹਜ਼ਾਰ ਰਿਸ਼ਵਤ ਲੈਣ ਵਾਲਾ ਬੀਡੀਪੀਓ ਕਾਬੂ

06:27 AM May 23, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 22 ਮਈ
ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਕੁਲਵੰਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਕਿਹਾ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ’ਤੇ ਅੜਿਆ ਰਿਹਾ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement

Advertisement
Advertisement