ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਅਕ ਸੈਸ਼ਨ ਦੇ ਪਹਿਲੇ ਹਫ਼ਤੇ ਸਕੂਲਾਂ ’ਚ 90 ਫ਼ੀਸਦ ਕਿਤਾਬਾਂ ਪੁੱਜੀਆਂ: ਕੁਲਵੰਤ

06:04 AM Apr 09, 2025 IST
featuredImage featuredImage
ਸਕੂਲ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 8 ਅਪਰੈਲ
ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਪੰਜਾਬ ਮੁਹਿੰਮ ਤਹਿਤ ਸੂਬੇ ਦੇ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਵਜੋਂ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਮੁਹਾਲੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਫੇਜ਼-7 ਅਤੇ ਫੇਜ਼-2 ਵਿੱਚ ਵਿਕਾਸ ਦੇ ਕੰਮਾਂ ਦਾ ਉਦਘਾਟਨ ਕੀਤਾ। ਫੇਜ਼-7 ਦੇ ਸਰਕਾਰੀ ਸਕੂਲ ਵਿੱਚ 15 ਲੱਖ ਰੁਪਏ ਦੀ ਲਾਗਤ ਨਾਲ ਆਧੁਨਿਕ ਤਰੀਕੇ ਅਤੇ ਹਰ ਤਰ੍ਹਾਂ ਦੀਆਂ ਸਹੂਲਤ ਨਾਲ ਲੈਸ ਕਲਾਸ-ਰੂਮਾਂ ਦਾ ਉਦਘਾਟਨ ਕੀਤਾ ਜਦੋਂਕਿ ਫੇਜ਼-2 ਸਕੂਲ ਵਿੱਚ 2.55 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ ਦਾ ਨਵੀਨੀਕਰਨ ਕਰਕੇ ਪ੍ਰਾਜੈਕਟਰ ਅਤੇ ਐਲਈਡੀ ਟੀਵੀ ਮੁਹੱਈਆ ਕਰਵਾਏ ਗਏ ਹਨ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਦਾਅਵਾ ਕੀਤਾ ਕਿ ਨਵੇਂ ਸਿੱਖਿਆ ਸੈਸ਼ਨ- 2025 ਦੇ ਪਹਿਲੇ ਹੀ ਹਫ਼ਤੇ ਸਕੂਲਾਂ ਵਿੱਚ 90 ਫ਼ੀਸਦੀ ਕਿਤਾਬਾਂ ਪਹੁੰਚ ਗਈਆਂ ਹਨ ਅਤੇ ਬਾਕੀ 10 ਫ਼ੀਸਦੀ ਕਿਤਾਬਾਂ ਦੀ ਵੰਡ ਵੀ ਬਹੁਤ ਜਲਦੀ ਕਰ ਦਿੱਤੀ ਜਾਵੇਗੀ। ਜਦੋਂਕਿ ਇਸ ਤੋਂ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਸਮੇਂ ਛੇ-ਛੇ ਮਹੀਨੇ ਕਿਤਾਬਾਂ ਨਹੀਂ ਸਨ ਮਿਲਦੀਆਂ। ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ’ਤੇ ਮਾੜਾ ਅਸਰ ਪੈਂਦਾ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ 20 ਹਜ਼ਾਰ ਨਵੀਆਂ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ 1700 ਤੋਂ ਵੱਧ ਅਧਿਆਪਕਾਂ ਨੂੰ ਪੱਕਾ ਕਰਕੇ ਸਿੱਖਿਆ ਕ੍ਰਾਂਤੀ ਦਾ ਮੁੱਢ ਬੰਨ੍ਹਿਆ ਗਿਆ ਹੈ।
ਕੁਰਾਲੀ (ਮਿਹਰ ਸਿੰਘ): ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਬਲਾਕ ਮਾਜਰੀ ਦੇ ਪਿੰਡ ਖੇੜਾ ਅਤੇ ਮਾਜਰੀ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਐੱਸਡੀਐੱਮ ਖਰੜ ਗੁਰਮੰਦਰ ਸਿੰਘ ਅਤੇ ਮਾਰਕਿਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਰਾਣਾ ਵਲੋਂ ਕੀਤੇ ਗਏ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਸਿੰਘ ਤੋਂ ਇਲਾਵਾ ਖੇੜਾ ਤੇ ਮਾਜਰੀ ਸਕੂਲਾਂ ਦਾ ਸਟਾਫ਼ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Advertisement

 

ਸਕੂਲ ਦਾ ਨਾਮ ਸਾਬਕਾ ਕੌਂਸਲਰ ਦੇ ਨਾਮ ’ਤੇ ਰੱਖਣ ਦੀ ਮੰਗ

ਵੈੱਲਫੇਅਰ ਸੁਸਾਇਟੀ ਮੁਹਾਲੀ ਦੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਵਫ਼ਦ ਨੇ ਮੰਗ ਪੱਤਰ ਸੌਂਪਦਿਆਂ ਸਰਕਾਰੀ ਸਕੂਲ ਫੇਜ਼-11 ਦਾ ਨਾਂ ਸਾਬਕਾ ਕੌਂਸਲਰ ਮਰਹੂਮ ਅਮਰੀਕ ਸਿੰਘ ਤਹਿਸੀਲਦਾਰ ਦੇ ਨਾਂ ’ਤੇ ਰੱਖਣ ਦੀ ਮੰਗ ਕੀਤੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਹਰੇਕ ਬੱਚੇ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣਾ ‘ਆਪ’ ਸਰਕਾਰ ਦਾ ਉਦੇਸ਼ ਹੈ।

Advertisement

 

ਵਿਧਾਇਕ ਵੱਲੋਂ ਚਾਰ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਸਕੂਲ ’ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਲਖਬੀਰ ਸਿੰਘ ਰਾਏ।

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ 4 ਸਕੂਲ ਸਰਕਾਰੀ ਐਲੀਮੈਂਟਰੀ ਸਕੂਲ ਡੇਰਾ ਮੀਰ ਮੀਰਾਂ, ਸਰਕਾਰੀ ਮਿਡਲ ਸਮਾਰਟ ਸਕੂਲ ਜੰਡਾਲੀ, ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ ਅਤੇ ਸਰਕਾਰੀ ਮਿਡਲ ਸਕੂਲ ਖਾਨਪੁਰ ਵਿਖੇ ਕਰੀਬ 33 ਲੱਖ ਦੀ ਲਾਗਤ ਨਾਲ ਹੋਏ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਦੀਦਾਰ ਸਿੰਘ ਮਾਂਗਟ, ਕੁਲਵਿੰਦਰ ਸਿੰਘ ਡੇਰਾ, ਬਲਵੀਰ ਸਿੰਘ ਸੋਢੀ, ਸਰਬਜੀਤ ਸਿੰਘ ਝਿੰਜਰ, ਹਰਦੇਵ ਸਿੰਘ ਮਾਵੀ ਅਤੇ ਬਲਜਿੰਦਰ ਸਿੰਘ ਸਰਪੰਚ ਖਾਨਪੁਰ ਆਦਿ ਹਾਜ਼ਰ ਸਨ।

Advertisement