ਤੰਬਾਕੂ ਵਿਰੋਧੀ ਦਿਵਸ: ਤੰਬਾਕੂ ਦੀ ਵਰਤੋਂ ਨਾ ਕਰਨ ਦੀ ਸਹੁੰ ਚੁਕਾਈ
ਗੁਰਦੀਪ ਸਿੰਘ ਲਾਲੀ
ਸੰਗਰੂਰ, 31 ਮਈ
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਸਿਵਲ ਸਰਜਨ ਡਾ. ਸੰਜੇ ਕਾਮਰਾ ਵੱਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ਤੰਬਾਕੂ ਦੀ ਵਰਤੋਂ ਨਾ ਕਰਨ ਸਬੰਧੀ ਪ੍ਰਣ ਕਰਵਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਸੰਜੇ ਕਾਮਰਾ ਨੇ ਕਿਹਾ ਕਿ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ )ਐਕਟ 2003 ਦੀ ਉਲੰਘਣਾ ਕਰਨਾ ਸਜ਼ਾਯੋਗ ਅਪਰਾਧ ਹੈ। ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ ‘ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ ’ਤੇ 200 ਰੁਪਏ ਤੱਕ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਐਕਟ ਦੀ ਧਾਰਾ 6 (ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6(ਬੀ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਉੱਭਾਵਾਲ, ਨਮੋਲ ਅਤੇ ਸ਼ੇਰੋਂ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਇਸ ਮੌਕੇ ਡਾ. ਪ੍ਰੀਕਸ਼ਤਪਾਲ ਸਿੰਘ ਮੈਡੀਕਲ ਅਫਸਰ ਆਮ ਆਦਮੀ ਕਲੀਨਿਕ ਉੱਭਾਵਾਲ ਅਤੇ ਐਸ ਆਈ. ਰਾਜਿੰਦਰ ਕੁਮਾਰ ਬਾਂਸਲ ਉੱਭਾਵਾਲ ਦੀ ਅਗਵਾਈ ਵਿੱਚ ਸੈਕਟਰ ਉਭਾਵਾਲ ਟੀਮ ਦੇ ਖੁਸ਼ਵੰਤ ਸਿੰਘ ਮਲਟੀਪਰਪਜ਼ ਹੈਲਥ ਵਰਕਰ (ਮੇਲ), ਬਾਲ ਕ੍ਰਿਸ਼ਨ, ਪ੍ਰਦੀਪ ਸਿੰਘ ਅਤੇ ਦਿਲਪ੍ਰੀਤ ਸਿੰਘ ਨੇ ਤਿੰਨੋਂ ਪਿੰਡਾਂ ਵਿਚ ਦੁਕਾਨਦਾਰਾਂ ਅਤੇ ਪਿੰਡ ਵਾਸੀਆਂ ਨੂੰ ਤੰਬਾਕੂ ਦੇ ਮਾੜੇ ਨਤੀਜੇ ਤੋਂ ਜਾਣੂ ਕਰਵਾਇਆ।
ਇਸੇ ਤਰ੍ਹਾਂ ਲਾਈਫ ਗਾਰਡ ਨਰਸਿੰਗ ਇੰਸਟੀਚਿਊਟ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ। ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਵਿਕਾਸ ਧੀਰ ਡਿਪਟੀ ਮੈਡੀਕਲ ਕਮਿਸ਼ਨਰ ਸਿਵਲ ਹਸਪਤਾਲ ਸੰਗਰੂਰ ਦੁਆਰਾ ਉਦਘਾਟਨ ਨਾਲ ਹੋਈ। ਸੰਸਥਾ ਦੇ ਕਾਨੂੰਨੀ ਸਲਾਹਕਾਰ ਡਾ. ਸੁਖਵਿੰਦਰ ਸਿੰਘ, ਡਾਇਰੈਕਟਰ ਡਾ. ਪਰਵਿੰਦਰ ਕੌਰ, ਪ੍ਰਿੰਸੀਪਲ ਪ੍ਰੋ. ਰਿੰਟੂ ਚਤੁਰਵੇਦੀ, ਅਤੇ ਨਰਸਿੰਗ ਵਿਭਾਗ ਦੇ ਫੈਕਲਟੀ ਮੈਂਬਰ ਮੌਜੂਦ ਸਨ। ਸਮਾਗਮ ਵਿੱਚ ਬੀਐੱਸਸੀ ਪਹਿਲੇ ਸਮੈਸਟਰ ਅਤੇ ਜੀਐੱਨਐੱਮ ਪਹਿਲੇ ਸਾਲ ਦੇ ਵਿਦਿਆਰਥੀਆਂ ਦੁਆਰਾ ਇੱਕ ਪ੍ਰਦਰਸ਼ਨੀ ਲਾਈ ਗਈ ਗਈ, ਜਿਸ ਦੀ ਅਗਵਾਈ ਹਰਮੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਕੀਤੀ। ਇਸ ਦੌਰਾਨ ਮੁੱਖ ਮਹਿਮਾਨ ਡਾ. ਵਿਕਾਸ ਧੀਰ ਨੇ ਤੰਬਾਕੂ ਦੀ ਵਰਤੋਂ ਦੇ ਖ਼ਤਰਿਆਂ ਬਾਰੇ ਜਾਗਰੂਕਤਾ ਫੈਲਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਪ੍ਰਿੰਸੀਪਲ ਪ੍ਰੋ. ਰਿੰਟੂ ਚਤੁਰਵੇਦੀ ਨੇ ਮਹਿਮਾਨ ਦਾ ਸਵਾਗਤ ਕੀਤਾ ਅਤੇ ਵਿਸ਼ੇ ’ਤੇ ਵਿਸਥਾਰ ਨਾਲ ਦੱਸਿਆ। ਕਾਨੂੰਨੀ ਸਲਾਹਕਾਰ ਡਾ. ਸੁਖਵਿੰਦਰ ਸਿੰਘ ਨੇ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਡਾਇਰੈਕਟਰ ਅਤੇ ਫੈਕਲਟੀ ਮੈਂਬਰਾਂ ਦੁਆਰਾ ਮੁੱਖ ਮਹਿਮਾਨ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤੇ ਗਏ।
ਧੂਰੀ (ਪਵਨ ਕੁਮਾਰ ਵਰਮਾ): ਇੱਥੇ ਯੂਨੀਵਰਸਿਟੀ ਕਾਲਜ ਬੇਨੜਾ ਵਿੱਚ ਵਿਸ਼ਵ ਤੰਬਾਕੂ ਰਹਿਤ ਦਿਵਸ ਪ੍ਰਿੰਸੀਪਲ ਡਾ. ਹਰਵਿੰਦਰ ਸਿੰਘ ਮੰਡ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਡਾ. ਰਾਕੇਸ਼ ਕੁਮਾਰ ਅਤੇ ਐੱਨਐੱਸਐੱਸ ਪ੍ਰੋਗਰਾਮ ਅਫ਼ਸਰ ਡਾ. ਅਸ਼ੋਕ ਕੁਮਾਰ ਨੇ ਤੰਬਾਕੂ ਦੇ ਖ਼ਤਰਨਾਕ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
ਲਹਿਰਾਗਾਗਾ (ਰਮੇਸ਼ ਭਾਰਦਵਾਜ): ਸਰਕਾਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਪ੍ਰਾਇਮਰੀ ਸਕੂਲ ਲਹਿਲ ਕਲਾਂ ਵਿੱਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਮੁਲਾਜ਼ਮ ਜਗਦੀਪ ਸਿੰਘ ਨੇ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਪ੍ਰਦੀਪ ਕੁਮਾਰ, ਬੇਅੰਤ ਕੌਰ, ਦਵਿੰਦਰ ਸਿੰਘ ਤੇ ਜਗਦੀਪ ਸਿੰਘ ਆਦਿ ਹਾਜ਼ਰ ਸਨ।