ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ
ਸਮਾਗਮ ਦੌਰਾਨ ਸ਼ਾਪੱਤਰ ਪ੍ਰੇਰਕ
ਨਵੀਂ ਦਿੱਲੀ, 7 ਅਪਰੈਲ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਅਧੀਨ ਚਲ ਰਹੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਇਸ ਵਾਰੀ ਵੀ ਨਤੀਜੇ 100 ਫ਼ੀਸਦ ਰਹੇ ਅਤੇ ਜਮਾਤ 9 ਅਤੇ 11 ਦੇ ਵਿਦਿਆਰਥੀਆਂ ਵਿੱਚ 90 ਫ਼ੀਸਦ ਅੰਕ ਅਤੇ ਡਿਸਟਿੰਕਸ਼ਨ ਹਾਸਲ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਸਕੂਲ ਪ੍ਰਬੰਧਨ ਅਤੇ ਪ੍ਰਿੰਸੀਪਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ ਜਗਜੀਤ ਸਿੰਘ ਅਤੇ ਪ੍ਰਿੰਸੀਪਲ ਵੱਲੋਂ ਸਾਰੇ ਬੱਚਿਆਂ ਅਤੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਦੇ ਹੋਏ ਸਨਮਾਨਿਤ ਕੀਤਾ ਗਿਆ। ਜਗਜੀਤ ਸਿੰਘ ਨੇ ਦੱਸਿਆ ਕਿ ਸਕੂਲ ਦੇ ਸਿਸਟਮ ਨੂੰ ਦੇਖਦੇ ਹੋਏ ਦਿੱਲੀ ਦੇ ਨਾਮੀ ਸਕੂਲਾਂ ਤੋਂ ਬੱਚੇ ਉਨ੍ਹਾਂ ਦੇ ਇੱਥੇ ਦਾਖ਼ਲਾ ਲੈਣ ਲਈ ਆ ਰਹੇ ਹਨ ਕਿਉਂਕਿ ਇੱਥੇ ਬੱਚਿਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿੱਚ ਵੀ ਦਿਲਚਸਪੀ ਪੈਦਾ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੇ ਕਈ ਬੱਚੇ ਰਾਜ ਪੱਧਰ ’ਤੇ ਖੇਡ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ ਅਤੇ ਸਕੂਲ ਦੇ ਚੇਅਰਮੈਨ ਬਲਦੀਪ ਸਿੰਘ ਰਾਜਾ ਵੱਲੋਂ ਨਿਗਰਾਨੀ ਕੀਤੀ ਜਾਂਦੀ ਹੈ।ਸਮਾਗਮ ਦੌਰਾਨ ਸ਼ਾਮਲ ਵਿਦਿਆਰਥੀ ਅਤੇ ਅਧਿਆਪਕ। -ਫੋਟੋ: ਦਿਓਲ ਮਲ ਵਿਦਿਆਰਥੀ ਅਤੇ ਅਧਿਆਪਕ। -ਫੋਟੋ: ਦਿਓਲ