ਵਿਦਿਆਰਥੀਆਂ ਨੂੰ ਅੰਬੇਡਕਰ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਸੱਦਾ
06:44 AM Apr 16, 2025 IST
ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 15 ਅਪਰੈਲ
ਡਾ. ਭੀਮ ਰਾਓ ਅੰਬੇਡਕਰ ਦਾ ਸਮਾਜਿਕ ਨਿਆਂ ਦਾ ਦ੍ਰਿਸ਼ਟੀਕੋਣ ਸਾਰੇ ਮਨੁੱਖਾਂ ਦੀ ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਦਾ ਹੈ। ਇਹ ਵਿਚਾਰ ਮਾਤਰਭੂਮੀ ਸੇਵਾ ਮਿਸ਼ਨ ਦੇ ਸੰਸਥਾਪਕ ਡਾ. ਪ੍ਰਕਾਸ਼ ਮਿਸ਼ਰਾ ਨੇ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮੌਕੇ ਮਾਤਰ ਭੂਮੀ ਸਿੱਖਿਆ ਮੰਦਰ ਵਲੋਂ ਕਰਵਾਏ ਹਾਰਮਨੀ ਡਾਇਲਾਗ ਪ੍ਰੋਗਰਾਮ ਵਿੱਚ ਪ੍ਰਗਟ ਕੀਤੇ। ਇਸ ਮੌਕੇ ਸਾਰੇ ਵਿਦਿਆਰਥੀਆਂ ਨੇ ਡਾ. ਅੰਬੇਡਕਰ ਦੇ ਜੀਵਨ ਦੀ ਪਾਲਣਾ ਕਰਨ ਦਾ ਪ੍ਰਣ ਲਿਆ। ਡਾ. ਮਿਸ਼ਰਾ ਨੇ ਕਿਹਾ ਕਿ ਡਾ. ਅੰਬੇਡਕਰ ਨੇ ਭਾਰਤ ਦੇ ਸੰਵਿਧਾਨ ਦਾ ਖਰੜਾ ਤਿਆਰ ਕਰਨ ਵਿਚ ਮੁੱਖ ਭੂਮਿਕਾ ਨਿਭਾਈ। ਬਾਬਾ ਸਾਹਿਬ ਨੇ ਸਮਾਜ ਦੇ ਹਰ ਵਰਗ ਲਈ ਕੰਮ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ। ਵਿਦਿਆਰਥੀਆਂ ਵਲੋਂ ਉਨ੍ਹਾਂ ਦੇ ਜੀਵਨ ’ਤੇ ਆਧਾਰਿਤ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ।
Advertisement
Advertisement