ਖੰਨਾ: ਇਥੋਂ ਦੇ ਏਐੱਸ ਸੀਨੀਅਰ ਸੈਕੰਡਰੀ ਸਕੂਲ ਵਿੱਚ ਅਧਿਆਪਕਾ ਸਰੋਜ ਵਰਮਾ ਤੇ ਉਨ੍ਹਾਂ ਦੇ ਪਤੀ ਵਿਪਨ ਵਰਮਾ ਨੇ 50 ਤੋਂ ਵੱਧ ਲੋੜਵੰਦ ਵਿਦਿਆਰਥੀਆਂ ਨੂੰ ਗਰਮ ਕੋਟੀਆਂ ਵੰਡੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਤਾਂ ਜੋ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਸਕੇ। ਇਸ ਮੌਕੇ ਕਾਲਜ ਸਕੂਲ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਰਾਜੇਸ਼ ਡਾਲੀ ਨੇ ਪਰਿਵਾਰ ਵੱਲੋਂ ਕੀਤੇ ਕਾਰਜ ਦੀ ਸ਼ਲਾਘਾ ਕੀਤੀ। ਇਸ ਮੌਕੇ ਸੰਜੀਵ ਧਮੀਜਾ, ਮੋਹਿਤ ਗੋਇਲ, ਪ੍ਰਿੰਸੀਪਲ ਇੰਦਰਜੀਤ ਸਿੰਘ, ਅੰਸ਼ੂਮਨ ਵਰਮਾ ਤੇ ਹੋਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ