ਵਿਦਿਆਰਥੀਆਂ ਨੂੰ ਨਕਦ ਇਨਾਮ ਦਿੱਤੇ
04:13 AM Jan 31, 2025 IST
ਧੂਰੀ (ਖੇਤਰੀ ਪ੍ਰਤੀਨਿਧ): ਪਿੰਡ ਖੇਡੀ ਜੱਟਾਂ ਵਿੱਚ ਸਰਕਾਰੀ ਸਕੂਲ ’ਚ ਸਮਾਜਸੇਵੀ ਸ਼ਮਸ਼ੇਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇਹ ਇਨਾਮ ਬੋਰਡ ਦੀਆਂ ਕਲਾਸਾਂ ਵਿੱਚੋਂ ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਦਿੱਤੇ ਗਏ ਜਿਨ੍ਹਾਂ ਵਿੱਚ ਕ੍ਰਮਵਾਰ 5000, 4000 ਤੇ 3,500 ਦੀ ਰਾਸ਼ੀ ਸ਼ਾਮਲ ਸੀ। ਇਸ ਮੌਕੇ ਸ਼ਮਸ਼ੇਰ ਸਿੰਘ ਨੇ ਐਲਾਨ ਕੀਤਾ ਕਿ ਮੈਡੀਕਲ ਸਟ੍ਰੀਮ ਵਿੱਚ ਜਾਣ ਵਾਲੇ ਵਿਦਿਆਰਥੀ ਨੂੰ ਗਿਆਰਵੀਂ ਤੇ ਬਾਰ੍ਹਵੀਂ ਵਿੱਚੋਂ ਚੰਗੇ ਨੰਬਰ ਲੈਣ ’ਤੇ ਪੰਜਾਹ-ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਸਰੀਰਕ ਸਿੱਖਿਆ ਅਧਿਆਪਕ ਮਨਜੀਤ ਸਿੰਘ ਸੋਹੀ ਨੂੰ ਵਿਸ਼ੇਸ਼ ਇਨਾਮ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਪਰਵਿੰਦਰ ਕੌਰ ਸੋਹੀ ਨੇ ਸ਼ਮਸ਼ੇਰ ਸਿੰਘ ਦੀ ਸ਼ਲਾਘਾ ਕੀਤੀ।
Advertisement
Advertisement