ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ
06:25 AM Mar 31, 2025 IST
ਗੁਰੂਸਰ ਸੁਧਾਰ: ਸਰਕਾਰੀ ਪ੍ਰਾਇਮਰੀ ਸਕੂਲ ਐਤੀਆਣਾ ਦੇ ਵਿਦਿਆਰਥੀਆਂ ਨੂੰ ਇੰਦਰਜੀਤ ਸਿੰਘ ਸਿੱਧੂ ਦੇ ਪਰਿਵਾਰ ਵੱਲੋਂ ਮਰਹੂਮ ਪਿਤਾ ਸਾਧੂ ਸਿੰਘ ਸਿੱਧੂ ਦੀ ਯਾਦ ਵਿਚ 900 ਕਾਪੀਆਂ ਅਤੇ ਪੈੱਨ ਵੰਡੇ ਗਏ। ਸਾਬਕਾ ਸਰਪੰਚ ਲਖਵੀਰ ਸਿੰਘ ਨੇ ਦੱਸਿਆ ਕਿ ਸਿੱਧੂ ਪਰਿਵਾਰ ਵੱਲੋਂ ਹਰ ਸਾਲ ਸਕੂਲੀ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈੱਨ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਪਰਿਵਾਰ ਪਿੰਡ ਦੇ ਸਾਰੇ ਵਿਕਾਸ ਕਾਰਜਾਂ ਵਿੱਚ ਵੀ ਵਧ-ਚੜ੍ਹ ਕੇ ਯੋਗਦਾਨ ਪਾਉਂਦਾ ਹੈ। ਸਕੂਲ ਦੇ ਮੁੱਖ ਅਧਿਆਪਕ ਬਲਜੀਤ ਸਿੰਘ, ਅਧਿਆਪਕ ਹਰਜਿੰਦਰ ਸਿੰਘ, ਦੁਪਿੰਦਰ ਸਿੰਘ, ਅਧਿਆਪਕਾ ਦਰਸ਼ਣਾ ਰਾਣੀ ਸਮੇਤ ਸਾਰੇ ਸਕੂਲ ਸਟਾਫ਼ ਨੇ ਸਿੱਧੂ ਪਰਿਵਾਰ ਦੇ ਮੈਂਬਰਾਂ ਦਾ ਸਵਾਗਤ ਕੀਤਾ। ਇਸ ਮੌਕੇ ਸਾਬਕਾ ਸਰਪੰਚ ਗੁਰਮੀਤ ਸਿੰਘ ਗਿੱਲ, ਰਜਿੰਦਰ ਸਿੰਘ ਨੰਬਰਦਾਰ, ਕਿਰਪਾਲ ਸਿੰਘ, ਹਰਮਨਪਾਲ ਸਿੰਘ ਅਤੇ ਹਰਨੇਕ ਸਿੰਘ ਕੈਨੇਡਾ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement
Advertisement