ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ’ਤੇ ਪਹਿਰਾ ਦੇਣ ਦੀ ਅਪੀਲ

06:14 AM Jun 10, 2025 IST
featuredImage featuredImage
ਵਿਗਿਆਨਕ ਚੇਤਨਾ ਕੈਂਪ ਦੌਰਾਨ ਸਨਮਾਨੇ ਵਿਦਿਆਰਥੀ, ਤਰਕਸ਼ੀਲ ਸੁਸਾਇਟੀ ਦੇ ਆਗੂਆਂ ਨਾਲ।

ਪਰਸ਼ੋਤਮ ਬੱਲੀ
ਬਰਨਾਲਾ, 9 ਜੂਨ
ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਕਰਵਾਏ ਸੂਬਾ ਪੱਧਰੀ ਵਿਦਿਆਰਥੀ ਵਿਗਿਆਨਕ ਚੇਤਨਾ ਕੈਂਪ ਦੇ ਅੱਜ ਆਖਰੀ ਦਿਨ ਵਿਦਿਆਰਥੀਆਂ ਨੂੰ ‘ਸ਼ਹੀਦੇ ਆਜ਼ਮ ਭਗਤ ਸਿੰਘ ਦੀ ਵਿਚਾਰਧਾਰਾ’ ਅਤੇ ‘ਅਖੌਤੀ ਭੂਤ ਪ੍ਰੇਤਾਂ ਦੀ ਕਸਰ ਤੇ ਮਾਨਸਿਕ ਰੋਗ’ ਬਾਰੇ ਜਾਣਕਾਰੀ ਦਿੱਤੀ ਗਈ ਗਈ। ਇਸ ਮੌਕੇ ਵਿਦਿਆਰਥੀਆਂ ਦੇ ਕੁਇਜ਼ ਵੀ ਕਰਵਾਏ ਗਏ। ਅੱਜ ਦੇ ਪਹਿਲੇ ਸੈਸ਼ਨ ਦੇ ਮੁੱਖ ਬੁਲਾਰੇ ਵਜੋਂ ਡਾ. ਰਾਜਿੰਦਰ ਪਾਲ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ’ਤੇ ਪਹਿਰਾ ਦੇਣ ਦੀ ਅਪੀਲ ਕੀਤੀ। ਅਗਲੇ ਸੈਸ਼ਨ ਵਿੱਚ ਮਾਸਟਰ ਰਾਜਿੰਦਰ ਭਦੌੜ ਨੇ ਸਮਾਜ ਵਿੱਚ ਅਖੌਤੀ ਭੂਤਾਂ ਪ੍ਰੇਤਾਂ ਦੀ ਕਸਰ ਕਾਰਨ ਵਧ ਰਹੇ ਮਾਨਸਿਕ ਰੋਗਾਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭੂਤਾਂ ਪ੍ਰੇਤਾਂ ਦੀ ਕੋਈ ਹੋਂਦ ਨਹੀਂ ਹੁੰਦੀ ਪਰ ਸਮਾਜਿਕ ਨਾਬਰਾਬਰੀ ਅਤੇ ਬੇਇਨਸਾਫ਼ੀ ’ਤੇ ਅਧਾਰਤ ਰਾਜ ਪ੍ਰਬੰਧ ਦੇ ਨਤੀਜੇ ਵਜੋਂ ਉਪਜੇ ਮਾਨਸਿਕ ਰੋਗ ਸਾਡੇ ਸਮੁੱਚੇ ਸਮਾਜ, ਸਿਹਤ ਅਤੇ ਕਾਰਜ ਪ੍ਰਣਾਲੀ ਨੂੰ ਕਮਜ਼ੋਰ ਅਤੇ ਬਰਬਾਦ ਕਰਦੇ ਹਨ। ਇਸ ਲਈ ਸਾਨੂੰ ਪਾਖੰਡੀ ਬਾਬਿਆਂ, ਜੋਤਸ਼ੀਆਂ ਦੇ ਝਾਂਸੇ ਵਿੱਚ ਫਸ ਕੇ ਲੁੱਟ ਕਰਵਾਉਣ ਦੀ ਥਾਂ ਆਪਣੀ ਸੋਚ ਨੂੰ ਵਿਗਿਆਨਕ ਅਤੇ ਮਜ਼ਬੂਤ ਬਣਾਉਣ ਦੀ ਲੋੜ ਹੈ। ਇਸ ਦੌਰਾਨ ਕੈਂਪ ਦੇ ਦੋਵੇਂ ਦਿਨ ਸਵੇਰੇ ਸੂਬਾਈ ਆਗੂ ਸੁਰਜੀਤ ਟਿੱਬਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਚੰਗੀ ਸਿਹਤ ਤੇ ਖੁਰਾਕ ਸਬੰਧੀ ਸਿੱਖਿਅਤ ਕੀਤਾ ਗਿਆ। ਅਖੀਰ ਵਿੱਚ ਤਰਕਸ਼ੀਲ ਸੁਸਾਇਟੀ ਦੀ ਸੂਬਾ ਕਮੇਟੀ ਵੱਲੋਂ ਚੇਤਨਾ ਕੈਂਪ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਪੱਤਰ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੂਬਾ ਕਮੇਟੀ ਆਗੂ ਹੇਮ ਰਾਜ ਸਟੈਨੋ, ਸੁਮੀਤ ਅੰਮ੍ਰਿਤਸਰ, ਰਾਜੇਸ਼ ਅਕਲੀਆ, ਗੁਰਪ੍ਰੀਤ ਸ਼ਹਿਣਾ, ਰਾਮ ਸਵਰਨ ਲੱਖੇਵਾਲੀ, ਰਾਮ ਕੁਮਾਰ ਪਟਿਆਲਾ, ਗਿਆਨ ਸਿੰਘ ਬਠਿੰਡਾ, ਜਿੰਦਰ ਬਾਗਪੁਰ ਅਤੇ ਬਿੰਦਰ ਧਨੌਲਾ ਹਾਜ਼ਰ ਸਨ।

Advertisement

Advertisement