ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ
05:23 AM Dec 24, 2024 IST
ਮੋਰਿੰਡਾ: ਏਂਜਲਸ ਵਰਲਡ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਨੂੰ ਗੁਰਦੁਆਰਾ ਸ਼ਹੀਦਗੰਜ ਸਾਹਿਬ ਮੋਰਿੰਡਾ ਵਿਖੇ ਲਿਜਾਇਆ ਗਿਆ। ਪ੍ਰਿੰਸੀਪਲ ਦੀਪਿਕਾ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸ਼ਬਦਾਂ ਤੇ ਕਵਿਤਾਵਾਂ ਰਾਹੀਂ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ‘ਚਾਰ ਸਾਹਿਬਜ਼ਾਦੇ’ ਫਿਲਮ ਵੀ ਦਿਖਾਈ ਗਈ। ਸਕੂਲ ਮੈਨੇਜਮੈਂਟ ਅਤੇ ਸਟਾਫ ਮੈਂਬਰਾਂ ਵਲੋਂ ਸਕੂਲ ਵਿੱਚ ਲੰਗਰ ਵੀ ਲਗਾਇਆ ਗਿਆ। ਸਕੂਲ ਨਿਰਦੇਸ਼ਕ ਯੂਐੱਸ ਢਿੱਲੋਂ ਨੇ ਦੱਸਿਆ ਕਿ ਸਾਡਾ ਫਰਜ਼ ਬਣਦਾ ਹੈ ਕਿ ਵਿਦਿਆਰਥੀਆਂ ਨੂੰ ਆਪਣੇ ਇਤਿਹਾਸ ਤੇ ਵਿਰਸੇ ਬਾਰੇ ਜਾਣਕਾਰੀ ਦਿੱਤੀ ਜਾਵੇ। -ਪੱਤਰ ਪ੍ਰੇਰਕ
Advertisement
Advertisement