ਵਿਦਿਆਰਥੀਆਂ ਲਈ ਸਰਟੀਫਿਕੇਟ ਕੋਰਸ
05:27 AM May 22, 2025 IST
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ‘ਟੈਲੀ ਪ੍ਰਾਈਮ ਐਂਡ ਇੰਪਲੌਇਬਿਲਟੀ ਸਕਿੱਲਜ਼’ ਵਿਸ਼ੇ ’ਤੇ ਦੋ ਹਫ਼ਤਿਆਂ ਦਾ ਸਰਟੀਫ਼ਿਕੇਟ ਕੋਰਸ ਕਰਵਾਇਆ ਗਿਆ। ਇਸ ਵਿੱਚ ਵੱਖ-ਵੱਖ ਸਕੂਲਾਂ ਦੇ 42 ਵਿਦਿਆਰਥੀਆਂ ਨੇ ਹਿੱਸਾ ਲਿਆ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ, ਵਾਈਸ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਤੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਨੇ ਕਿਹਾ ਕਿ ਅਜਿਹੇ ਕੋਰਸ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ’ਚ ਯੋਗਦਾਨ ਪਾਉਂਦੇ ਹਨ। ਮੈਨੇਜਮੈਂਟ ਸਟੱਡੀਜ਼ ਵਿਭਾਗ ਦੀ ਮੁਖੀ ਡਾ. ਕਮਲਪ੍ਰੀਤ ਕੌਰ ਨੇ ਕਿਹਾ ਕਿ ਡਾ. ਰਤਨੇਸ਼ਪਾਲ ਸਿੰਘ ਤੇ ਡਾ. ਸ਼ਿਵਾਨੀ ਬੈਕਟਰ, ਡਾ. ਸੌਰਵ ਸ਼ਰਮਾ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
Advertisement
Advertisement