ਵਿਦਿਆਰਥੀ ਜਥੇਬੰਦੀ ਵੱਲੋਂ ਮੁਜ਼ਾਹਰਾ
05:31 AM May 11, 2025 IST
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 10 ਮਈ
ਵਿਦਿਆਰਥੀ ਜਥੇਬੰਦੀ ਸੈਫ ਦੇ ਖ਼ਜ਼ਾਨਚੀ ਸਿਮਰਨਜੀਤ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਅੱਜ ਪੰਜਾਬੀ ਯੂਨੀਵਰਸਿਟੀ ਦੇ ਮੁੱਖ ਗੇਟ ਸਾਹਮਣੇ ਪੰਜਾਬ ਵਿਧਾਨ ਸਭਾ ਵਿੱਚ ਬੀਤੀ 5 ਮਈ ਨੂੰ ਪਾਸ ਕੀਤੇ ਮਤਿਆਂ ਵਿਰੁੱਧ ਸ਼ਾਂਤਮਈ ਪ੍ਰਦਰਸ਼ਨ ਕੀਤਾ। ਸੈਫ਼ੀ ਦੇ ਮੁੱਖ ਬੁਲਾਰੇ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਪਾਸ ਕੀਤੇ ਮਤੇ ਕੌਮਾਂਤਰੀ ਰਿਪੇਰੀਅਨ ਕਾਨੂੰਨਾਂ ਅਨੁਸਾਰ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਪੰਜਾਬ ਦੇ ਹੱਕ ਨੂੰ ਤਿਲਾਂਜਲੀ ਦੇ ਰਹੇ ਹਨ। ਉਨ੍ਹਾ ਦਾ ਕਹਿਣਾ ਸੀ ਕਿ ਪਹਿਲੇ ਮਤੇ ਵਿੱਚ ਕਿਹਾ ਗਿਆ ਹੈ ਕਿ 4000 ਕਿਊਸਿਕ ਪਾਣੀ ਹਰਿਆਣਾ ਰਾਜ ਨੂੰ ਜਾਰੀ ਰਹੇਗਾ, ਪਰ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਦੋਂ ਤੱਕ ਜਾਰੀ ਰਹੇਗਾ। ਇਸ ਮੌਕੇ ਸਿਮਰਨਜੀਤ ਸਿੰਘ, ਅਮਨਿੰਦਰ ਸਿੰਘ, ਤੁਸ਼ਾਰ ਗਾਰਗੀ, ਹਰਪ੍ਰੀਤ ਬਾਗੜੀਆ, ਇੰਦਰਜੀਤ ਸਿੰਘ ਤੇ ਸ਼ਰਨਪ੍ਰੀਤ ਸਿੰਘ ਆਦਿ ਹਾਜ਼ਰ ਸਨ।
Advertisement
Advertisement