ਵਿਦਿਆਰਥੀ ਨੇ ਪੁਸਤਕ ਮੇਲੇ ਦਾ ਦੌਰਾ ਕੀਤਾ
ਪੱਤਰ ਪ੍ਰੇਰਕ
ਲਹਿਰਾਗਾਗਾ, 4 ਅਪਰੈਲ
ਇੱਥੋਂ ਦੇ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਵਿਚ ਚੱਲ ਰਹੇ ਪੁਸਤਕ ਮੇਲੇ ਦਾ ਦੌਰਾ ਕੀਤਾ।
ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਦੇ ਵਿਦਿਆਰਥੀਆਂ ਨੇ ਪਬਲਿਕੇਸ਼ਨ ਬਿਊਰੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਜਾ ਰਹੇ ਗਿਆਰਵੇਂ ਪੁਸਤਕ ਮੇਲੇ ਵਿੱਚ ਕਾਲਜ ਸਟਾਫ਼ ਨਾਲ ਸ਼ਿਰਕਤ ਕੀਤੀ ਗਈ। ਵਿਦਿਆਰਥੀਆਂ ਨੇ ਭਾਈ ਕਾਨ੍ਹ ਸਿੰਘ ਨਾਭਾ ਲਾਇਬ੍ਰੇਰੀ ਦਾ ਦੌਰਾ ਕੀਤਾ ਅਤੇ ਯੂਨੀਵਰਸਿਟੀ ਲਾਇਬ੍ਰੇਰੀ ਸਟਾਫ਼ ਤੋਂ ਲਾਇਬ੍ਰੇਰੀ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਸ ਤੋਂ ਬਾਅਦ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿਚ ਚੱਲ ਰਹੇ ਪੰਜ ਦਿਨੀਂ ਪੁਸਤਕ ਮੇਲੇ ਵਿਚ ਵੱਖ-ਵੱਖ ਸਹਿਤਕਾਰਾਂ ਤੇ ਲੇਖਕਾਂ ਦੀ ਪੁਸਤਕਾਂ ਨਾਲ ਸਜੀ ਪੁਸਤਕ ਪ੍ਰਦਰਸ਼ਨੀ ਦੇਖੀ ਅਤੇ ਮੰਨ-ਭਾਉਂਦੀਆਂ ਪੁਸਤਕਾਂ ਦੀ ਖਰੀਦ ਕੀਤੀ। ਕਾਲਜ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨਾਮਕਰਨ ਬਾਰੇ ਜਾਣੂ ਕਰਵਾਇਆ।
ਵਿਦਿਆਰਥੀ ਗੁਰੂ ਤੇਗ ਬਹਾਦਰ ਦੇ ਚਰਨ ਛੋਹ ਪ੍ਰਾਪਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਵਿਦਿਆਰਥੀਆਂ ਨੇ ਇਸ ਪੁਸਤਕ ਮੇਲੇ ਦਾ ਦੌਰਾ ਕਰਵਾਉਣ ਲਈ ਕਾਲਜ ਮੈਨੇਜਮੈਂਟ ਦਾ ਧੰਨਵਾਦ ਕੀਤਾ।