ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀ ਰਾਜਨੀਤੀ ਨੂੰ ਬਦਨਾਮ ਕਰਨ ਵਾਲੇ ਸੰਗਠਨਾਂ ਨੂੰ ਚੁਣੌਤੀ ਦੇਣ ਦਾ ਅਹਿਦ

04:00 AM May 24, 2025 IST
featuredImage featuredImage
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਏਐੱਸਏਪੀ ਦੇ ਆਗੂ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਮਈ
ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਐਸੋਸੀਏਸ਼ਨ ਆਫ਼ ਸਟੂਡੈਂਟਸ ਫਾਰ ਅਲਟਰਨੇਟਿਵ ਪੌਲੀਟਿਕਸ (ਏਐੱਸਏਪੀ) ਨੇ ਵਿਦਿਆਰਥੀ ਰਾਜਨੀਤੀ ਨੂੰ ਬਦਨਾਮ ਕਰਨ ਵਾਲੇ ਵਿਦਿਆਰਥੀ ਸੰਗਠਨਾਂ ਨੂੰ ਚੁਣੌਤੀ ਦੇਣ ਦਾ ਅਹਿਦ ਕੀਤਾ ਹੈ। ਵਿੰਗ ਦੇ ਮੈਂਬਰਾਂ ਨੇ ਕਿਹਾ ਕਿ ਇਸ ਦਾ ਦੇਸ਼ ਭਰ ’ਚ ਵਿਸਤਾਰ ਹੋਵੇਗਾ। ਇਸ ਤਹਿਤ ਏਐੱਸਏਪੀ ਨੇ ਹੈਲਪਲਾਈਨ ਨੰਬਰ ਜਾਰੀ ਕੀਤਾ ਅਤੇ ਵਿਦਿਆਰਥੀਆਂ ਨੂੰ ਇਸ ਨਾਲ ਜੁੜਨ ਦੀ ਅਪੀਲ ਕੀਤੀ। ਏਐੱਸਏਪੀ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਜਾਤ ਅਤੇ ਧਰਮ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਸ਼ ਵਿੱਚ ਬਦਲਾਅ ਲਿਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਵਿੰਗ ਨਾਲ ਜੁੜ ਕੇ ਲੋਕਾਂ ਦੀ ਆਵਾਜ਼ ਬਣਨਾ ਚਾਹੀਦਾ ਹੈ।
ਏਐੱਸਏਪੀ ਦੇ ਮੈਂਬਰ, ਇਸ਼ਨਾ ਗੁਪਤਾ, ਅਯਾਨ ਰਾਏ ਅਤੇ ਕਮਲ ਤਿਵਾੜੀ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ‘ਆਪ’ ਦਾ ਵਿਦਿਆਰਥੀ ਵਿੰਗ ਆਉਣ ਵਾਲੀਆਂ ਦਿੱਲੀ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਚੋਣਾਂ ਵਿੱਚ ਹਿੱਸਾ ਲਵੇਗਾ। ਇਸ਼ਨਾ ਗੁਪਤਾ ਨੇ ਕਿਹਾ ਕਿ ਅੱਜ ਦੇ ਨੌਜਵਾਨ ਬੇਰੁਜ਼ਗਾਰੀ, ਸਮਾਜਿਕ ਦਬਾਅ, ਵਿੱਤੀ ਚਿੰਤਾਵਾਂ, ਮਾਨਸਿਕ ਸਿਹਤ, ਸਿੱਖਿਆ, ਕਰੀਅਰ ਅਤੇ ਜਲਵਾਯੂ ਪਰਿਵਰਤਨ ਸਮੇਤ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ। ਪਿਛਲੇ 75 ਸਾਲਾਂ ਵਿੱਚ ਭਾਜਪਾ, ਕਾਂਗਰਸ ਅਤੇ ਹੋਰ ਪਾਰਟੀਆਂ ਤੇ ਉਨ੍ਹਾਂ ਦੇ ਵਿਦਿਆਰਥੀ ਸੰਗਠਨਾਂ ਨੇ ਇਨ੍ਹਾਂ ਮੁੱਦਿਆਂ ਨੂੰ ਹੱਲ ਨਹੀਂ ਕੀਤਾ ਹੈ ਤੇ ਮੁੱਖਧਾਰਾ ਦੀ ਰਾਜਨੀਤੀ ਨੌਜਵਾਨਾਂ ਲਈ ਸਭ ਤੋਂ ਅਹਿਮ ਮੁੱਦਿਆਂ ਤੋਂ ਬਹੁਤ ਦੂਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਜਾਤ-ਪਾਤ ਅਤੇ ਧਰਮ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਦੇਸ਼ ’ਚ ਬਦਲਾਅ ਲਿਆਉਣ, ਵਿਦਿਆਰਥੀਆਂ ਦੀਆਂ ਖੁਸ਼ੀਆਂ ਤੇ ਦੁੱਖਾਂ ਸਾਂਝੇ ਕਰਨ ਤੇ ਸਮੱਸਿਆਵਾਂ ਨੂੰ ਉਭਾਰਨ, ਉਨ੍ਹਾਂ ਦੀ ਆਵਾਜ਼ ਬਣਨ ਅਤੇ ਸਮਾਜਿਕ ਕੰਮ ਕਰਨ ਦੇ ਚਾਹਵਾਨ ਹਨ ਤਾਂ ਉਨ੍ਹਾਂ ਨੂੰ ਏਐੱਸਏਪੀ ਨਾਲ ਜੁੜਨਾ ਚਾਹੀਦਾ ਹੈ। ਏਐੱਸਏਪੀ ਮੈਂਬਰ ਅਯਾਨ ਰਾਏ ਨੇ ਕਿਹਾ ਕਿ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਏਐਸਏਪੀ ਦੀ ਸ਼ੁਰੂਆਤ ਨਾਲ ਦੇਸ਼ ਦੇ ਸਾਰੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਇੱਕ ਵਿਕਲਪਿਕ ਦ੍ਰਿਸ਼ਟੀਕੋਣ ਦਿੱਤਾ ਹੈ। ਭਾਰਤ ਵਿੱਚ 50 ਹਜ਼ਾਰ ਤੋਂ ਵੱਧ ਕਾਲਜ ਹਨ ਪਰ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਸਿਰਫ਼ 5 ਪ੍ਰਤੀਸ਼ਤ ਕਾਲਜਾਂ ’ਚ ਹੀ ਹੁੰਦੀਆਂ ਹਨ। ਇਹ ਉਨ੍ਹਾਂ ਸਾਰੇ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਹਿੱਤਾਂ ਦੇ ਮੁੱਦੇ ਉਠਾਉਣ ਲਈ ਹਮੇਸ਼ਾ ਤਿਆਰ ਰਹੇਗਾ ਜਿੱਥੇ ਚੋਣਾਂ ਹੋ ਸਕਦੀਆਂ ਹਨ ਜਾਂ ਨਹੀਂ ਵੀ ਹੋ ਸਕਦੀਆਂ। ਕਮਲ ਤਿਵਾੜੀ ਨੇ ਕਿਹਾ ਕਿ ਏਐੱਸਏਪੀ ਸਿਰਫ਼ ਚੋਣਾਂ ਲੜਨ ਤੱਕ ਸੀਮਤ ਨਹੀਂ ਰਹੇਗੀ।

Advertisement

Advertisement