ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ਤੋਂ ਆਏ ਨੌਜਵਾਨ ਨੂੰ ਗੋਲੀ ਮਾਰੀ

05:25 AM Mar 29, 2025 IST
featuredImage featuredImage

ਗੁਰਬਖਸ਼ਪੁਰੀ
ਤਰਨ ਤਾਰਨ, 28 ਮਾਰਚ
ਵਿਦੇਸ਼ ਤੋਂ ਆਪਣੇ ਘਰ ਆ ਰਹੇ ਇਕ ਵਿਅਕਤੀ ਨੂੰ ਰਾਹ ਵਿੱਚ ਹਥਿਆਰਬੰਦ ਲੁਟੇਰਿਆਂ ਨੇ ਗੋਲੀ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ| ਜ਼ਖ਼ਮੀ ਦੀ ਪਛਾਣ ਰਾਜਬੀਰ ਸਿੰਘ ਵਾਸੀ ਪਿੰਡ ਫਤਹਿਪੁਰ ਬਦੇਸ਼ਾ ਵਜੋਂ ਹੋਈ ਹੈ। ਰਾਜਬੀਰ ਸਿੰਘ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿੱਚ ਦਾਖਲ ਹੈ, ਜਿਥੇ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ|
ਜਾਣਕਾਰੀ ਅਨੁਸਾਰ ਦੁਬਈ ਤੋਂ ਪਰਤੇ ਰਾਜਬੀਰ ਦਾ ਪਿਤਾ ਸੰਤੋਖ ਸਿੰਘ ਬੁੱਧਵਾਰ ਰਾਤ ਨੂੰ ਉਸ ਨੂੰ ਮੋਟਰਸਾਈਕਲ ’ਤੇ ਘਰ ਲੈ ਕੇ ਆ ਰਿਹਾ ਸੀ। ਇਸ ਦੌਰਾਨ ਉਨ੍ਹਾਂ ਨੂੰ ਰਾਹ ਵਿੱਚ ਢੋਟਾ ਪਿੰਡ ਨੇੜੇ ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਘੇਰ ਲਿਆ| ਲੁਟੇਰਿਆਂ ਨੇ ਉਨ੍ਹਾਂ ਤੋਂ ਕਿੱਟ, ਨਕਦੀ ਤੇ ਮੋਬਾਈਲ ਆਦਿ ਖੋਹ ਲਿਆ ਅਤੇ ਰਾਜਬੀਰ ਨੂੰ ਗੋਲੀ ਮਾਰ ਦਿੱਤੀ। ਕਿੱਟ ਵਿੱਚ ਰਾਜਬੀਰ ਦਾ ਪਾਸਪੋਰਟ, ਹੋਰ ਜ਼ਰੂਰੀ ਦਸਤਾਵੇਜ਼ ਅਤੇ ਨਕਦੀ ਸੀ। ਉਸ ਨੂੰ ਪਹਿਲਾਂ ਖਡੂਰ ਸਾਹਿਬ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਰੈਫਰ ਕਰ ਦਿੱਤਾ| ਵੈਰੋਵਾਲ ਥਾਣੇ ਦੇ ਮੁਖੀ ਸਬ-ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਬੀਐੱਨਐੱਸ ਦੀ ਧਾਰਾ 109, 304 (2), 3 (5) ਅਤੇ ਅਸਲਾ ਐਕਟ ਦੀ ਧਾਰਾ 25, 54, 59 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਸਾਮਾਨ ਬਰਾਮਦ ਕਰ ਲਿਆ ਜਾਵੇਗਾ।

Advertisement

Advertisement