ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 15 ਲੱਖ ਦੀ ਠੱਗੀ
04:54 AM Jul 02, 2025 IST
ਪੱਤਰ ਪ੍ਰੇਰਕ
Advertisement
ਦੇਵੀਗੜ੍ਹ, 1 ਜੁਲਾਈ
ਥਾਣਾ ਜੁਲਕਾਂ ਅਧੀਨ ਪਿੰਡ ਪਠਾਣਮਾਜਰਾ ਦੇ ਇੱਕ ਵਿਅਕਤੀ ਨਾਲ ਉਸ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਉਸ ਨਾਲ ਠੱਗੀ ਵੱਜਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਪਠਾਣਮਾਜਰਾ ਦੇ ਸਾਜਨਦੀਪ ਸਿੰਘ ਨੇ ਥਾਣਾ ਜੁਲਕਾਂ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਪ੍ਰਦੀਪ ਸਿੰਘ, ਹਰਪ੍ਰੀਤ ਸਿੰਘ, ਸਵੰਬਰਜੀਤ ਸਿੰਘ ਨੇ ਉਸ ਨੂੰ ਵਰਕ ਪਰਮਿਟ ’ਤੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਤੋਂ 15 ਲੱਖ ਰੁਪਏ ਲੈ ਲਏ ਪਰ ਬਾਅਦ ’ਚ ਉਸ ਨੂੰ ਨਾ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਇਸ ’ਤੇ ਥਾਣਾ ਜੁਲਕਾਂ ਦੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement