ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 28.50 ਲੱਖ ਠੱਗੇ
05:19 AM Mar 14, 2025 IST
ਪੱਤਰ ਪ੍ਰੇਰਕ
ਸਮਾਣਾ, 13 ਮਾਰਚ
ਨੌਜਵਾਨ ਨਾਲ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 28.50 ਲੱਖ ਰੁਪਏ ਦੀ ਠੱਗੀ ਦੇ ਦੋਸ਼ ਹੇਠ ਥਾਣਾ ਸਿਟੀ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਾਜਰ ਸਿੰਘ ਵਾਸੀ ਪਿੰਡ ਪਸਿਆਣਾ ਅਤੇ ਰਾਕੇਸ਼ ਕੁਮਾਰ ਵਾਸੀ ਸਰਹਿੰਦ ਵਜੋਂ ਹੋਈ ਹੈ। ਸਿਟੀ ਪੁਲੀਸ ਅਨੁਸਾਰ ਪ੍ਰਗਟ ਸਿੰਘ ਵਾਸੀ ਨਵੀਂ ਸਰਾਂਪਤੀ ਸਮਾਣਾ ਵੱਲੋਂ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਸ਼ਿਕਾਇਤ ਅਨੁਸਾਰ ਮੁਲਜ਼ਮਾਂ ਨੇ ਉਸ ਦੇ ਪੁੱਤਰ ਗਗਨਦੀਪ ਸਿੰਘ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਤੋਂ 28.50 ਲੱਖ ਰੁਪਏ ਲੈ ਲਏ ਪਰ ਨਾ ਤਾਂ ਉਸ ਨੂੰ ਅਮਰੀਕਾ ਭੇਜਿਆ ਅਤੇ ਨਾ ਪੈਸੇ ਵਾਪਸ ਕੀਤੇ ਗਏ। ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਪੜਤਾਲ ਅਤੇ ਕਾਨੂੰਨੀ ਸਲਾਹ ਲੈਣ ਉਪਰੰਤ ਦਿੱਤੇ ਗਏ ਹੁਕਮਾਂ ’ਤੇ ਸਿਟੀ ਪੁਲੀਸ ਨੇ ਮੁਲਜ਼ਮਾਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement