ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪੰਜ ਲੱਖ ਠੱਗੇ
06:18 AM Mar 30, 2025 IST
ਪੱਤਰ ਪ੍ਰੇਰਕ
ਕਪੂਰਥਲਾ, 29 ਮਾਰਚ
ਬੇਗੋਵਾਲ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਹਰਦੀਪ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਧੱਕੜਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦੇ ਭਤੀਜੇ ਗੁਰਜੀਤ ਸਿੰਘ ਨੂੰ ਕੈਨੇਡਾ ਦਾ ਵਰਕ ਪਰਮਿਟ ’ਤੇ ਭੇਜਣ ਦਾ ਝਾਂਸਾ ਦੇ ਕੇ 5 ਲੱਖ ਰੁਪਏ ਦੀ ਠੱਗੀ ਮਾਰੀ ਜਿਸ ਸਬੰਧ ’ਚ ਪੁਲੀਸ ਨੇ ਪਲਵਿੰਦਰ ਸਿੰਘ ਉਰਫ਼ ਪਾਲੀ ਵਾਸੀ ਚਾਵਾ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement