ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
06:45 AM May 22, 2025 IST
ਨਿੱਜੀ ਪੱਤਰ ਪ੍ਰੇਰਕ
ਥਾਣ ਮੋਤੀ ਨਗਰ ਦੀ ਪੁਲੀਸ ਨੇ ਗੁਰਦੁਆਰਾ ਗੁਰੂ ਸਿੰਘ ਸਭਾ ਟਰਾਂਸਪੋਰਟ ਨਗਰ ਨੇੜੇ ਸਮਰਾਲਾ ਚੌਕ ਵਾਸੀ ਭਲਰਾਜ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਚੰਡੀਗੜ੍ਹ ਰਹਿੰਦੇ ਪਤੀ-ਪਤਨੀ ਤੇ ਉਨ੍ਹਾਂ ਦੇ ਮੈਨੇਜਰ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ ਜਿਨ੍ਹਾਂ ਹਮਮਸ਼ਵਰਾ ਹੋ ਕੇ ਉਸ ਨੂੰ ਵਿਦੇਸ਼ ਵਰਕ ਵੀਜ਼ਾ ’ਤੇ ਭੇਜਣ ਦਾ ਝਾਂਸਾ ਦੇ ਕੇ ਕਰੀਬ 15 ਲੱਖ ਰੁਪਏ ਦੀ ਠੱਗੀ ਕੀਤੀ ਹੈ। ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੀ ਪੁਲੀਸ ਨੇ ਮੰਦਰ ਵਾਲੀ ਗਲੀ ਬਿਆਸ ਵਾਸੀ ਸੁਖਦੇਵ ਸਿੰਘ ਦੀ ਸ਼ਿਕਾਇਤ ’ਤੇ ਚੀਮਾ ਚੌਕ ਵਾਸੀ ਇੱਕ ਕੰਪਨੀ ਦੇ ਮਾਲਕ ਅਤੇ ਦੋ ਲੜਕੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ ਜਿਨ੍ਹਾਂ ਨੇ ਸ਼ਿਕਾਇਤਕਰਤਾ ਦੀ ਲੜਕੀ ਰਾਜਬੀਰ ਕੌਰ ਨੂੰ ਆਸਟ੍ਰੇਲਿਆ ਭੇਜਣ ਦਾ ਝਾਂਸਾ ਦੇ ਕੇ ਉਸ ਕੋਲੋਂ 4 ਲੱਖ 25 ਹਜ਼ਾਰ ਰੁਪਏ ਹਾਸਲ ਕਰਕੇ ਉਸਨੂੰ ਵਿਦੇਸ਼ ਨਾ ਭੇਜਕੇ ਧੋਖਾਧੜੀ ਕੀਤੀ ਹੈ।
Advertisement
Advertisement