ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ
05:17 AM Jun 04, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 3 ਜੂਨ
ਇਥੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਥਾਣਾ ਦੁਗੱਰੀ ਦੀ ਪੁਲੀਸ ਨੂੰ ਪਿੰਡ ਲਹਿਲ ਮਲੌਦ ਵਾਸੀ ਅਵਤਾਰ ਸਿੰਘ ਨੇ ਸ਼ਿਕਾਇਤ ਕੀਤੀ ਹੈ ਕਿ ਉਸਦੇ ਲੜਕੇ ਵਰਿੰਦਰਪ੍ਰੀਤ ਸਿੰਘ ਨੂੰ ਯੂਕੇ ਭੇਜਣ ਦਾ
ਝਾਂਸਾ ਦੇ ਕੇ ਪ੍ਰੀਤ ਨਗਰ ਰਹਿੰਦੇ ਇੱਕ ਵਿਅਕਤੀ ਨੇ ਉਸ ਪਾਸੋਂ 10 ਲੱਖ ਰੁਪਏ ਹਾਸਲ ਕਰਕੇ ਨਾਂ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਇਸੇ ਤਰ੍ਹਾਂ ਥਾਣਾ ਟਿੱਬਾ ਦੀ ਪੁਲੀਸ ਨੂੰ ਸੁਰਜੀਤ ਕਲੋਨੀ ਵਾਸੀ ਸ਼ਿਲੰਦਰ ਕੁਮਾਰ ਸ਼ਾਹ ਨੇ ਸ਼ਿਕਾਇਤ ਕੀਤੀ ਹੈ ਕਿ ਰਾਹੋਂ ਰੋਡ ਵਾਸੀ ਇੱਕ ਵਿਅਕਤੀ ਨੇ ਉਸ ਨੂੰ ਨਿਊਜ਼ੀਲੈਂਡ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 7 ਲੱਖ 49 ਹਜ਼ਾਰ ਰੁਪਏ ਹਾਸਲ ਕਰਕੇ ਨਾਂ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਪੁਲੀਸ ਵੱਲੋਂ ਧੋਖਾਧੜੀ ਦਾ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Advertisement
Advertisement