ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰੀ; ਕੇਸ ਦਰਜ
05:27 AM Jun 09, 2025 IST
ਪੱਤਰ ਪ੍ਰੇਰਕ
Advertisement
ਕਪੂਰਥਲਾ, 8 ਜੂਨ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ ’ਚ ਸਦਰ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਤਰਲੋਕ ਚਾਹਲ ਪੁੱਤਰ ਰਣਜੀਤ ਚਾਹਲ ਵਾਸੀ ਭਾਣੋ ਲੰਗਾ ਨੇ ਪੁਲੀਸ ਨੂੰ ਦਿੱਤੀ ਸ਼ਿਾਕਇਤ ’ਚ ਦੱਸਿਆ ਕਿ ਮੁਲਜ਼ਮ ਨੇ ਉਸ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 13 ਲੱਖ 90 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ। ਇਸ ਸਬੰਧੀ ਪੁਲੀਸ ਨੇ ਚਰਨਜੀਤ ਸਿੰਘ ਉਰਫ਼ ਚੰਨੀ ਪੁੱਤਰ ਜਰਨੈਲ ਸਿੰਘ ਵਾਸੀ ਕੋਹਾੜ ਕਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement