ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ; ਕੇਸ ਦਰਜ
05:26 AM Jun 12, 2025 IST
ਪੱਤਰ ਪ੍ਰੇਰਕ
ਫਗਵਾੜਾ, 11 ਜੂਨ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਿਟੀ ਪੁਲੀਸ ਨੇ ਇੱਕ ਵਿਅਕਤੀ ਖ਼ਿਲਾਫ਼ ਧਾਰਾ 420, 406 ਆਈ.ਪੀ.ਸੀ ਤੇ ਪੰਜਾਬ ਟਰੈਵਲ ਪ੍ਰੋਫ਼ੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਤਰਸੇਮ ਲਾਲ ਵਾਸੀ ਪਿੰਡ ਦੁਸਾਂਝ ਕਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਸੁਰਿੰਦਰ ਕੁਮਾਰ ਵੱਲੋਂ ਵਿਦੇਸ਼ ਭੇਜਣ ਦੇ ਨਾਮ ’ਤੇ 3 ਲੱਖ 50 ਹਜ਼ਾਰ ਰੁਪਏ ਲੈ ਲਏ ਪਰ ਉਸ ਨੂੰ ਵਿਦੇਸ਼ ਨਾ ਭੇਜਿਆ। ਪੁਲੀਸ ਨੇ ਸੁਰਿੰਦਰ ਕੁਮਾਰ ਵਾਸੀ ਨੇੜੇ ਮੋਤੀ ਬਾਜ਼ਾਰ ਕੰਬੋਜ ਮੁਹੱਲਾ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement