ਵਿਦੇਸ਼ ਭੇਜਣ ਦਾ ਝਾਂਸਾ ਦੇ ਠੱਗੀ; ਤਿੰਨ ਖਿਲਾਫ਼ ਕੇਸ ਦਰਜ
06:27 AM Jan 01, 2025 IST
ਪੱਤਰ ਪ੍ਰੇਰਕ
ਫਗਵਾੜਾ, 31 ਦਸੰਬਰ
ਇਥੇ ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਦੇ ਸਬੰਧ ’ਚ ਸਿਟੀ ਪੁਲੀਸ ਨੇ ਤਿੰਨ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਤਰਲੋਚਨ ਸਿੰਘ ਵਾਸੀ ਔਲਖ ਨਕੋਦਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਕਤ ਵਿਅਕਤੀਆਂ ਵੱਲੋਂ ਵਿਦੇਸ਼ ਵਰਕ ਪਰਮਿਟ ’ਤੇ ਭੇਜਣ ਦੇ ਨਾ ’ਤੇ ਪੈਸਿਆਂ ਦੀ ਠੱਗੀ ਮਾਰੀ ਗਈ ਹੈ। ਜਿਸ ਸਬੰਧ ’ਚ ਪੁਲੀਸ ਨੇ ਜਗਵੀਰ ਸਿੰਘ ਵਾਸੀ ਗੋਬਿੰਦਗੜ੍ਹ ਪ੍ਰਾਪਰਾਈਟਰ ਡਰੀਮ ਵੀਜ਼ਾ ਓਵਰਸੀਜ਼ ਫਗਵਾੜਾ ਤੇ ਅਨਿਕੇਤ ਵਾਸੀ ਪੰਜਾਬੀ ਬਾਗ ਟਿੱਬਾ ਰੋਡ ਲੁਧਿਆਣਾ ਤੇ ਕੋਮਲ ਖਿਲਾਫ਼ ਕੇਸ ਦਰਜ ਕੀਤਾ ਹੈ।
Advertisement
Advertisement