ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ
05:58 AM Mar 27, 2025 IST
ਪੱਤਰ ਪ੍ਰੇਰਕਦੇਵੀਗੜ੍ਹ, 26 ਮਾਰਚ
Advertisement
ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਜੁਲਕਾਂ ਵਿੱਚ ਸੁਖਵਿੰਦਰ ਸਿੰਘ ਪੁੱਤਰ ਦਿਆਲ ਸਿੰਘ ਵਾਸੀ ਰਾਮ ਨਗਰ ਚੂੰਨੀਵਾਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਪਿੰਡ ਦਾਨਗੜ੍ਹ ਜ਼ਿਲ੍ਹਾ ਬਰਨਾਲਾ ਦੇ ਹਸਨਪ੍ਰੀਤ ਸਿੰਘ ਨੇ ਮੁਦਈ ਦੇ ਦੋਸਤ ਅਤੇ ਉਸ ਦੀ ਪਤਨੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।
Advertisement
Advertisement