ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ
05:28 AM Apr 18, 2025 IST
ਪੱਤਰ ਪ੍ਰੇਰਕ
Advertisement
ਅੰਬਾਲਾ, 17 ਅਪਰੈਲ
ਅੰਬਾਲਾ ਜ਼ਿਲ੍ਹੇ ਦੇ ਪਿੰਡ ਧੁਰਾਲਾ ਦੇ ਵਸਨੀਕ ਦੀ ਸ਼ਿਕਾਇਤ ’ਤੇ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਦੇ ਦੋਸ਼ ਹੇਠ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਂਚ ਕਰ ਰਹੇ ਆਰਥਿਕ ਅਪਰਾਧ ਸ਼ਾਖਾ ਦੇ ਇੰਸਪੈਕਟਰ ਰਿਸ਼ੀ ਪਾਲ ਨੇ ਦੱਸਿਆ ਕਿ ਪੁਲੀਸ ਨੇ ਬੀਤੇ ਦਿਨ ਮੁਲਜ਼ਮ ਸੁਖਦਰਸ਼ਨ ਸਿੰਘ ਉਰਫ ਲਾਲੀ ਵਾਸੀ ਰਛੇੜੀ ਜ਼ਿਲ੍ਹਾ ਅੰਬਾਲਾ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜੋ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਹੈ। ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।
Advertisement
Advertisement