ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਮਈ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਵੱਖ ਵੱਖ ਮਾਮਲਿਆਂ ਵਿੱਚ ਪੁਲੀਸ ਵੱਲੋਂ ਤਿੰਨ ਔਰਤਾਂ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਪਿੰਡ ਖਾਨਪੁਰ ਵਾਸੀ ਬਲਵਿੰਦਰ ਸਿੰਘ ਦੀ ਸ਼ਿਕਾਇਤ ਤੇ ਇੱਕ ਔਰਤ ਸਮੇਤ ਦੋ ਜਣਿਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ। ਬਲਵਿੰਦਰ ਸਿੰਘ ਨੇ ਦੱਸਿਆ ਹੈ ਕਿ ਦੁੱਗਰੀ ਰੋਡ ਸਥਿਤ ਇੱਕ ਇੰਮੀਗਰੇਸ਼ਨ ਕੰਪਨੀ ਦੇ ਪ੍ਰਬੰਧਕਾਂ ਨੇ ਉਸ ਨੂੰ ਸਟੱਡੀ ਵੀਜ਼ਾ ’ਤੇ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 6 ਲੱਖ 81 ਹਜ਼ਾਰ ਰੁਪਏ ਹਾਸਲ ਕਰਕੇ ਤੇ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਇਸੇ ਤਰ੍ਹਾਂ ਥਾਣਾ ਮੋਤੀ ਨਗਰ ਦੀ ਪੁਲੀਸ ਨੂੰ ਪਿੰਡ ਚਲੇਟ ਊਨਾ ਵਾਸੀ ਦਿਲਦਾਰ ਸਿੰਘ ਨੇ ਸ਼ਿਕਾਇਤ ਕੀਤੀ ਹੈ ਕਿ ਇੰਡਸਟਰੀਅਲ ਏਰੀਆ ਏ ਚੀਮਾ ਚੌਕ ਵਾਸੀ ਸੱਤ ਵਿਅਕਤੀਆਂ ਨੇ ਹਮਮਸ਼ਵਰਾ ਹੋਕੇ ਉਸਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 3 ਲੱਖ ਰੁਪਏ ਹਾਸਲ ਕਰਕੇ ਵਿਦੇਸ਼ ਨਹੀਂ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਹਨ।