ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਗਰੋਹ ਦੇ ਦੇ ਤਿੰਨ ਮੈਂਬਰ ਗ੍ਰਿਫ਼ਤਾਰ
05:09 AM Jun 13, 2025 IST
ਪੱਤਰ ਪ੍ਰੇਰਕ
Advertisement
ਅੰਬਾਲਾ, 12 ਜੂਨ
ਅੰਬਾਲਾ ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀ ਮਾਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਪਿਲਖਨੀ ਪਿੰਡ ਦੇ ਰਹਿਣ ਵਾਲੇ ਰਾਮਚੰਦਰ ਨੇ 16 ਜਨਵਰੀ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ 6 ਨਵੰਬਰ, 2024 ਨੂੰ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਲਵਜੀਤ ਉਰਫ ਜੀਤ, ਗੁਰਜੀਤ ਉਰਫ ਬੱਲੀ ਅਤੇ ਇੱਕ ਔਰਤ ਨੇ ਉਨ੍ਹਾਂ ਤੋਂ ਵੱਡੀ ਰਕਮ ਹੜਪ ਲਈ ਹੈ। ਮੁਲਜ਼ਮਾਂ ਖ਼ਿਲਾਫ਼ ਸ਼ਹਿਜਾਦਪੁਰ ਥਾਣੇ ਵਿੱਚ ਪਹਿਲਾਂ ਤੋਂ ਕਈ ਕੇਸ ਦਰਜ ਹਨ। ਥਾਣਾ ਮੁਖੀ ਸਬ ਇੰਸਪੈਕਟਰ ਕਰਮਵੀਰ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਨਵੀਨ ਕੁਮਾਰ ਦੀ ਅਗਵਾਈ ਹੇਠ ਲਵਜੀਤ ਸਿੰਘ ਉਰਫ ਜੀਤ ਵਾਸੀ ਪਿੰਡ ਸਡੌਲੀ, ਗੁਰਜੀਤ ਸਿੰਘ ਉਰਫ ਬੱਲੀ ਵਾਸੀ ਪਿੰਡ ਨਸਡੋਲੀ ਅਤੇ ਇੱਕ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਲਵਜੀਤ ਤੇ ਗੁਰਜੀਤ ਨੂੰ ਅਦਾਲਤ ਨੇ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ, ਜਦਕਿ ਮਹਿਲਾ ਨੂੰ ਜੁਡੀਸ਼ਅਲ ਹਿਰਾਸਤ ਵਿੱਚ ਭੇਜ ਦਿੱਤਾ ਹੈ।
Advertisement
Advertisement