ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਦੀ ਠੱਗੀ
05:55 AM Jan 06, 2025 IST
ਪੱਤਰ ਪ੍ਰੇਰਕ
Advertisement
ਸਮਾਣਾ, 5 ਜਨਵਰੀ
ਸਦਰ ਪੁਲੀਸ ਨੇ ਰਾਜਵਿੰਦਰ ਕੌਰ ਵਾਸੀ ਪਿੰਡ ਅਲੀਪੁਰ ਅਰਾਈਆ ਦੀ ਸ਼ਿਕਾਇਤ ’ਤੇ ਮਨਪ੍ਰੀਤ ਸਿੰਘ ਵਾਸੀ ਪਿੰਡ ਦਾਨੀਪੁਰ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਥਾਣਾ ਸਦਰ ਦੇ ਮੁਖੀ ਅਵਤਾਰ ਸਿੰਘ ਨੇ ਦੱਸਿਆ ਕਿ ਰਾਜਵਿੰਦਰ ਕੌਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਮਨਪ੍ਰੀਤ ਸਿੰਘ ਨੇ ਉਸ ਦੇ ਪਤੀ ਸੁਰਿੰਦਰ ਸਿੰਘ ਨੂੰ ਵਾਇਆ ਦੁਬਈ ਕੈਨੇਡਾ ਭੇਜਣ ਲਈ 4 ਲੱਖ ਰੁਪਏ ਲਏ ਸਨ। ਉਨ੍ਹਾਂ ਅੱਗੇ ਦੱਸਿਆ ਕਿ ਉਸ ਦੇ ਪਤੀ ਨੂੰ ਮੁਲਜ਼ਮ ਨੇ ਦੁਬਈ ਤਾਂ ਭੇਜ ਦਿੱਤਾ ਪਰ ਅੱਗੇ ਕੈਨੇਡਾ ਭੇਜਣ ਲਈ ਟਾਲ-ਮਟੋਲ ਕਰਦਾ ਰਿਹਾ। ਇਸ ਮਗਰੋਂ ਉਸ ਦੇ ਪਤੀ ਨੂੰ ਭਾਰਤ ਪਰਤਣਾ ਪਿਆ। ਸਦਰ ਥਾਣੇ ਦੇ ਮੁਖੀ ਅਨੁਸਾਰ ਦਰਜ ਸ਼ਿਕਾਇਤ ਦੀ ਉੱਚ ਅਫਸਰਾਂ ਵੱਲੋਂ ਕੀਤੀ ਪੜਤਾਲ ਦੇ ਆਧਾਰ ’ਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
Advertisement
Advertisement