ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ
04:20 AM Jun 15, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੂਨ
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਔਰਤਾਂ ਸਮੇਤ ਚਾਰ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਨਿਊ ਅਸ਼ੋਕ ਨਗਰ ਵਾਸੀ ਪੂਜਾ ਰਾਣੀ ਦੀ ਸ਼ਿਕਾਇਤ ’ਤੇ ਚੱਬੇਵਾਲ ਵਾਸੀ ਪਤੀ-ਪਤਨੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ ਜਿਨ੍ਹਾਂ ਨੇ ਪੂਜਾ ਰਾਣੀ ਦੀ ਭੈਣ ਆਰਤੀ ਪਵਾਰ ਨੂੰ ਅਰਮਾਨੀਆ ਭੇਜਣ ਦਾ ਝਾਂਸਾ ਦੇ ਕੇ 2 ਲੱਖ 40 ਹਜ਼ਾਰ ਰੁਪਏ ਹਾਸਲ ਕਰਕੇ ਨਾਂ ਤਾਂ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ। ਇਸੇ ਤਰ੍ਹਾਂ ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਪਿੰਡ ਜਵਾਹਰ ਸਿੰਘ ਵਾਲਾ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ ’ਤੇ ਇੱਕ ਇਮੀਗ੍ਰੇਸ਼ਨ ਦੇ ਮਾਲਕ ਪਤੀ-ਪਤਨੀ 12 ਲੱਖ ਰੁਪਏ ਦੀ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।
Advertisement
Advertisement